ਗੁਰਮਤਿ ਸਮਾਗਮ 12 ਨਵੰਬਰ ਨੂੰ

ਐਸ ਏ ਐਸ ਨਗਰ, 10 ਨਵੰਬਰ (ਸ.ਬ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-78 ਐਸ ਏ ਐਸ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 12 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਪਰੋਕਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਭੁਪਿੰਦਰ ਸਿੰਘ ਸੋਮਲ ਨੇ ਦਸਿਆ ਕਿ 12 ਨਵੰਬਰ ਨੂੰ ਗੁਰਮਤਿ ਸਮਾਗਮ ਮੌਕੇ ਗੁਰਸ਼ਬਦ ਪ੍ਰਚਾਰ ਸਭਾ ਸੋਹਾਣਾ ਅਤੇ ਭਾਈ ਦਵਿੰਦਰ ਸਿੰਘ ਖਾਲਸਾ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ| ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ|

Leave a Reply

Your email address will not be published. Required fields are marked *