ਗੁਰਮਤਿ ਸਮਾਗਮ 20 ਮਈ ਨੂੰ

ਐਸ. ਏ. ਐਸ ਨਗਰ, 17 ਮਈ (ਸ.ਬ.) ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-2 ਵਿਖੇ ਮਿਤੀ 20 ਮਈ ਦਿਨ ਐਤਵਾਰ ਨੂੰ ਸ਼ਾਮ 6.30 ਤੋਂ ਰਾਤ 9 ਵਜੇ ਤਕ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਇਕ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ, ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਪਰੋਕਤ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ੍ਰ.. ਜੋਗਿੰਦਰ ਸਿੰਘ ਸੌਂਧੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਭਾਈ ਰਾਜਿੰਦਰਪਾਲ ਸਿੰਘ ਰਾਜੂ ਵੀਰ ਜੀ ਲੁਧਿਆਣੇ ਵਾਲੇ, ਭਾਈ ਹਰਪ੍ਰੀਤ ਸਿੰਘ ਸਾਜਨ ਤੇ ਭਾਈ ਮਨਜੀਤ ਸਿੰਘ ਕੀਰਤਨ, ਕਥਾ ਤੇ ਪਾਠ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ| ਗੁਰੂ ਕਾ ਲੰਗਰ ਅਤੁੱਟ ਵਰਤੇਗਾ|

Leave a Reply

Your email address will not be published. Required fields are marked *