ਗੁਰਮਤਿ ਸਮਾਗਮ 25 ਜੂਨ ਨੂੰ

ਐਸ ਏ ਐਸ ਨਗਰ, 22 ਜੂਨ (ਸ.ਬ.) ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਫੇਜ਼ 3ਬੀ1 ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਮਿਸ਼ਨਰੀ ਕਾਲਜ ਮੁਹਾਲੀ ਸਰਕਲ ਦੇ ਸਹਿਯੋਗ ਨਾਲ ਗੁਰਮਤਿ ਅਤੇ ਕੀਰਤਨ ਕਲਾਸਾਂ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਦਾ ਗੁਰਮਤਿ ਸਮਾਗਮ 25 ਜੂਨ ਨੂੰ ਰਾਮਗੜ੍ਹੀਆਂ ਭਵਨ ਫੇਜ਼ 3ਬੀ1 ਵਿਖੇ ਕਰਵਾਇਆ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਮਗੜ੍ਹੀਆਂ ਸਭਾ ਦੇ ਜਨਰਲ ਸਕੱਤਰ ਸ. ਕਰਮ ਸਿੰਘ ਬਬਰਾ ਨੇ ਦਸਿਆ ਕਿ 25 ਜੂਨ ਨੂੰ ਸ਼ਾਮ 6 ਵਜੇ ਤੋਂ 8 ਵਜੇ ਤੱਕ ਚੱਲਣ ਵਾਲੇ ਇਸ ਸਮਾਗਮ ਵਿੱਚ ਬੱਚਿਆਂ ਵਲੋਂ ਕੀਰਤਨ, ਕਵਿਤਾ, ਲੈਕਚਰ, ਗੁਰ ਇਤਿਹਾਸ ਨਾਲ ਸਬੰਧਿਤ ਸਾਖੀਆਂ ਸੁਣਾਈਆਂ ਜਾਣਗੀਆਂ| ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ|

Leave a Reply

Your email address will not be published. Required fields are marked *