ਗੁਰਮਤਿ ਸਮਾਗਮ 29 ਅਪ੍ਰੈਲ ਨੂੰ

ਐਸ ਏ ਐਸ ਨਗਰ, 25 ਅਪ੍ਰੈਲ (ਸ.ਬ) ਗੁਰਦੁਆਰਾ ਸਾਹਿਬਜਾਦਾ ਅਜੀਤ ਸਿੰਘ, ਫੇਜ਼-2, ਮੁਹਾਲੀ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਸ੍ਰ. ਜੋਗਿੰਦਰ ਸਿੰਘ ਸੌਂਧੀ ਦੀ ਪ੍ਰਧਾਨਗੀ  ਹੇਠ ਹੋਈ| ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਗੁਰਮਤਿ ਸਮਾਗਮ 29 ਅਪ੍ਰੈਲ ਨੂੰ ਰਾਤ ਦੇ ਸਮੇਂ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਜਾਵੇ| ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਰਾਗੀ ਭਾਈ ਬਖਸ਼ੀਸ਼ ਸਿੰਘ, ਭਾਈ ਅਰਵਿੰਦਰ ਜੀਤ ਸਿੰਘ, ਭਾਈ ਹਰਪ੍ਰੀਤ ਸਿੰਘ ਸਾਜਨ ਤੇ ਭਾਈ ਮਨਜੀਤ ਸਿੰਘ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ| ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਣਗੇ| ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰ. ਅਮਰਜੀਤ ਸਿੰਘ, ਸ੍ਰ. ਸਾਧੂ ਸਿੰਘ ਪੰਧੇਰ, ਸ੍ਰ. ਕੁਲਵੰਤ ਸਿੰਘ, ਸ੍ਰ. ਹਰਦੀਪ ਸਿੰਘ, ਸ੍ਰ. ਰਾਜਿੰਦਰ ਸਿੰਘ ਛੱਤਵਾਲ, ਸ੍ਰ. ਮਹੀਪਾਲ ਸਿੰਘ  ਤੇ ਸ੍ਰ. ਸੁਰਿੰਦਰ ਸਿੰਘ ਸੈਣੀ ਸ਼ਾਮਲ ਸਨ|

Leave a Reply

Your email address will not be published. Required fields are marked *