ਗੁਰਮਤਿ ਸਮਾਗਮ 5 ਜਨਵਰੀ ਨੂੰ

ਐਸ ਏ ਐਸ ਨਗਰ, 2 ਜਨਵਰੀ (ਸ.ਬ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 70 ਐਸ ਏ ਐਸ ਨਗਰ ਵਿਖੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪੁਰਬ ਸਬੰਧੀ ਵਿਸ਼ੇਸ ਗੁਰਮਤਿ ਸਮਾਗਮ 5 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਓਪਰੋਕਤ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਂੈਬਰ ਭਾਈ ਹਰਦੀਪ ਸਿੰਘ ਨੇ ਦਸਿਆ ਕਿ ਇਸ ਸਮਾਗਮ ਵਿਚ ਭਾਈ ਜਸਪ੍ਰੀਤ ਸਿੰਘ, ਭਾਈ ਇੰਦਰਪਾਲ ਸਿੰਘ ਚੰਡੀਗੜ੍ਹ ਭਾਈ ਹਰਵਿੰਦਰ ਸਿੰਘ ਅਕਾਲ ਆਸ਼ਰਮ, ਭਾਈ ਜਬਰਤੋੜ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ|

Leave a Reply

Your email address will not be published. Required fields are marked *