ਗੁਰਮੁੱਖ ਸਿੰਘ ਸੋਹਲ ਨੇ ਆਪਣੇ  ਜਨਮ ਦਿਨ ਮੌਕੇ ਪੌਦੇ ਲਗਾਏ

ਐਸ ਏ ਐਸ ਨਗਰ, 26 ਜੁਲਾਈ (ਸ.ਬ.) ਮਿਉਂਸਪਲ ਕੌਂਸਲਰ ਸ. ਗੁਰਮੁੱਖ ਸਿੰਘ ਸੋਹਲ ਨੇ ਆਪਣੇ ਜਨਮ ਦਿਨ ਮੌਕੇ ਗੁਰਦੁਆਰਾ ਫੇਜ਼-4 ਵਿਚ ਦੋ ਪੌਦੇ ਲਗਾਏ|
ਇਸ ਮੌਕੇ ਗਲਬਾਤ ਕਰਦਿਆਂ ਸ. ਸੋਹਲ ਨੇ ਕਿਹਾ ਕਿ ਇਸ ਵਾਰਡ  ਵਿੱਚ ਉਹਨਾਂ ਵੱਲੋਂ 50 ਪੌਦੇ ਲਗਾਏ ਜਾਣਗੇ| ਉਹਨਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ| ਉਹਨਾਂ ਕਿਹਾ ਕਿ ਪੌਦੇ ਸਾਨੂੰ ਆਕਸੀਜਨ ਦਿੰਦੇ ਹਨ| ਜਿਸ ਕਾਰਨ ਸਾਡੇ ਸਾਹ ਲੈਣ ਵਾਲੀ ਹਵਾ ਸ਼ੁੱਧ ਹੁੰਦੀ ਹੈ|
ਉਹਨਾਂ ਕਿਹਾ ਕਿ ਹਰ ਮਨੁੱਖ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਕਿ ਵਾਤਾਵਰਣ ਸ਼ੁੱਧ ਹੋ ਸਕੇ| ਉਹਨਾਂ ਕਿਹਾ ਕਿ ਪੌਦੇ ਸਾਨੂੰ ਫਲ ਤੇ ਫੁੱਲ ਹੀ ਨਹੀਂ ਦਿੰਦੇ ਸਗੋਂ ਠੰਡੀ ਛਾਂ ਵੀ ਦਿੰਦੇ ਹਨ| ਉਹਨਾਂ ਕਿਹਾ ਕਿ  ਨਵੇਂ ਪੌਦੇ ਲਗਾ ਕੇ ਉਹਨਾਂ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ|
ਇਸ ਮੌਕੇ ਫੇਜ਼-4 ਦੇ ਵਸਨੀਕ ਸ੍ਰੀ ਸੰਜੈ ਗੁਪਤਾ ਨੇ ਸ. ਸੋਹਲ ਨੂੰ 50 ਪੌਦੇ ਦੇਣ ਦਾ ਭਰੋਸਾ ਦਿੱਤਾ|
ਇਸ ਮੌਕੇ ਫੇਜ਼-4 ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਅਮਰਜੀਤ ਸਿੰਘ ਪਾਹਵਾ, ਸਕੱਤਰ ਮਹਿੰਦਰ ਸਿੰਘ ਕਾਨਪੁਰੀ, ਗੁਰਦੇਵ ਸਿੰਘ ਬੈਂਸ, ਮਹਿੰਦਰ ਸਿੰਘ ਸੈਣੀ, ਸੁਰਿੰਦਰ ਮੋਹਨ ਸਿੰਘ, ਹਰਭਜਨ ਸਿੰਘ ਪ੍ਰਧਾਨ ਵੈਲਫੇਅਰ ਐਸੋਸੀਏਸ਼ਨ                  ਫੇਜ਼-4, ਦਿਆਲ ਸਿੰਘ, ਹਰਿੰਦਰ ਸਿੰਘ, ਸਤਪਾਲ ਸਿੰਘ, ਜਤਿੰਦਰ ਸਿੰਘ, ਅਜੈਬ ਸਿੰਘ ਤੁੰਗ, ਮਲਕੀਤ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *