ਗੁਰਮੁੱਖ ਸਿੰਘ ਸੋਹਲ ਮੁੜ ਬਣੇ ਅਕਾਲੀ ਦਲ ਬੀ ਸੀ ਵਿੰਗ ਜਿਲ੍ਹਾ ਸ਼ਹਿਰੀ ਦੇ ਪ੍ਰਧਾਨ

ਐਸ ਏ ਐਸ ਨਗਰ, 4 ਅਪ੍ਰੈਲ (ਸ.ਬ.) ਸ਼੍ਰੋਮਣੀ ਅਕਾਲੀ ਦਲ ਵਲੋਂ ਬੀ ਸੀ ਵਿੰਗ ਜਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਸ੍ਰ. ਗੁਰਮੁੱਖ ਸਿੰਘ ਸੋਹਲ ਨੂੰ ਮੁੜ ਜਿਲ੍ਹਾ ਮੁਹਾਲੀ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ| ਅੱਜ ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਬੀ ਸੀ ਵਿੰਗ ਦੀ ਕਾਰਜਕਾਰਨੀ ਦਾ ਐਲਾਨ ਕਰਨ ਸਮੇਂ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਬੀ ਸੀ ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਨੇ ਬੀ ਸੀ ਵਿੰਗ ਦੀ ਕਾਰਜਕਾਰਨੀ ਦਾ ਐਲਾਨ ਕਰਨ ਮੌਕੇ ਸ੍ਰ. ਸੋਹਲ ਨੂੰ ਮੁੜ ਬੀ ਸੀ ਵਿੰਗ ਜਿਲ੍ਹਾ ਮੁਹਾਲੀ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ| ਜਿਕਰਯੋਗ ਹੈ ਕਿ ਸ੍ਰ. ਸੋਹਲ ਸਾਲ 2011 ਤੋਂ ਹੀ ਅਕਾਲੀ ਦਲ ਦੇ ਬੀ ਸੀ ਵਿੰਗ ਦੇ ਜਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਬਣੇ ਆ ਰਹੇ ਹਨ|
ਇਸ ਮੌਕੇ ਸ੍ਰ. ਸੋਹਲ ਨੇ ਕਿਹਾ ਕਿ ਉਹ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਗੇ| ਉਹਨਾਂ ਕਿਹਾ ਕਿ ਉਹਨਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ|

Leave a Reply

Your email address will not be published. Required fields are marked *