ਗੁਰਸ਼ਬਦ ਸਮਾਗਮ 14 ਮਾਰਚ ਨੂੰ

ਐਸ ਏ ਐਸ ਨਗਰ, 12 ਮਾਰਚ (ਸ.ਬ.) ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਗੁਰਗੱਦੀ ਦਿਵਸ ਅਤੇ ਅੰਤਰਰਾਸ਼ਟਰੀ ਸਿੱਖ ਵਾਤਾਵਰਨ ਲਹਿਰ ਨੂੰ ਸਮਰਪਿਤ ਅਤੇ ਨਾਨਕਸ਼ਾਹੀ ਕਲੈਂਡਰ ਦੇ ਨਵੇਂ ਸਾਲ ਦੀ ਖੁਸ਼ੀ ਵਿੱਚ ਕਲਗੀਧਰ ਸੇਵਕ ਜਥਾ ਪੰਜਾਬ ਅਤੇ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਸ਼ਬਦ ਸਮਾਗਮ 14 ਮਾਰਚ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼ 5 ਵਿਖੇ ਓਪਰੋਕਤ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਦੱਸਿਆ ਕਿ 14 ਮਾਰਚ ਨੂੰ ਸ਼ਾਮ 5 ਵਜੇ ਤੋਂ ਰਾਤ 10 ਵਜੇ ਤੱਕ ਕਰਵਾਏ ਜਾਣ ਵਾਲੇ ਇਸ ਸਮਾਗਮ ਵਿੱਚ ਭਾਈ ਸਤਪਾਲ ਸਿੰਘ, ਭਾਈ ਤੇਜਿੰਦਰ ਸਿੰਘ, ਭਾਈ ਬਲਦੇਵ ਸਿੰਘ, ਗਿਆਨੀ ਗੁਰਨਾਮ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਜਸਬੀਰ ਸਿੰਘ, ਭਾਈ ਦਵਿੰਦਰ ਸਿੰਘ ਕੀਰਤਨ, ਢਾਡੀ ਵਾਰਾਂ ਅਤੇ ਕਥਾ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ|
ਇਸ ਮੌਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਫਲਾਂ ਤੇ ਫੁੱਲਾਂ ਦੇ ਪੌਦੇ ਮੁਫਤ ਵੰਡੇ ਜਾਣਗੇ| ਇਸ ਮੌਕੇ ਇਕ ਆਯੁਰਵੈਦਿਕ ਮੈਡੀਕਲ ਕੈਂਪ ਅਤੇ ਹੋਮਿਓਪੈਥਿਕ ਕੈਂਪ ਵੀ ਲਗਾਏ ਜਾਣਗੇ, ਜਿਹਨਾਂ ਵਿੱਚ ਮੁਫਤ ਦਵਾਈਆਂ ਦਿੱਤੀਆਂ ਜਾਣਗੀਆਂ| ਇਸ ਮੌਕੇ ਆਰਗੈਨਿਕ ਸਮਾਨ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ, ਜਿਸ ਵਿੱਚ ਦੇਸੀ ਘਿਓ, ਸ਼ਹਿਦ, ਆਟਾ, ਸਬਜੀਆਂ ਫਲ ਅਤੇ ਹੋਰ ਕਈ ਤਰ੍ਹਾਂ ਦਾ ਸਮਾਨ ਹੋਵੇਗਾ| ਉਹਨਾਂ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਵਾਤਾਵਰਨ ਦੀ ਸੰਭਾਲ ਲਈ ਨਵੇਂ ਪੌਦੇ ਲਗਾਉਣੇ ਬਹੁਤ ਜਰੂਰੀ ਹਨ ਅਤੇ ਨਵੇਂ ਪੌਦੇ ਲਗਾਉਣ ਦੇ ਨਾਲ ਹੀ ਪੁਰਾਣੇ ਪੌਦਿਆਂ ਦੀ ਸੰਭਾਲ ਕਰਨੀ ਵੀ ਜਰੂਰੀ ਹੈ| ਉਹਨਾਂ ਕਿਹਾ ਕਿ ਸੰਗਤਾਂ ਨੂ ੰ ਪੌਦੇ ਲਗਾਉਣ ਲਈ ਪ੍ਰੇਰਿਤ ਕਰਨ ਲਈ ਹੀ ਇਸ ਮੌਕੇ ਮੁਫਤ ਪੌਦੇ ਵੰਡੇ ਜਾਣਗੇ|

Leave a Reply

Your email address will not be published. Required fields are marked *