ਗੁਰੂਗ੍ਰਾਮ ਵਿਦਿਆਰਥੀ ਹੱਤਿਆ ਮਾਮਲਾ : ਹਾਈਕੋਰਟ ਨੇ ਦੋਸ਼ੀ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਿਜ

ਨਵੀਂ ਦਿੱਲੀ, 6 ਜੂਨ (ਸ.ਬ.) ਗੁਰੂਗ੍ਰਾਮ ਦੇ ਇੱਕ ਨਿੱਜੀ ਸਕੂਲ ਵਿੱਚ ਵਿਦਿਆਰਥੀ ਦੀ ਹੱਤਿਆ ਕਰਨ ਵਾਲੇ ਦੋਸ਼ੀ ਭੋਲੂ ਦੀ ਜ਼ਮਾਨਤ ਪਟੀਸ਼ਨ ਨੂੰ ਪੰਜਾਬ ਅਤੇ ਹਰਿਆਣਾ ਹਾਈਕਰੋਟ ਨੇ ਖਾਰਿਜ ਕਰ ਦਿੱਤਾ ਹੈ| ਪਿਛਲੀ ਸੁਣਵਾਈ ਦੌਰਾਨ ਜਸਟਿਸ ਦਯਾ ਚੌਧਰੀ ਦੀ ਅਦਾਲਤ ਵਿੱਚ ਸੀ. ਬੀ. ਆਈ. ਦੇ ਵਕੀਲ ਨੇ ਜ਼ਮਾਨਤ ਦਾ ਵਿਰੋਧ ਕੀਤਾ ਸੀ| ਜਿਕਰਯੋਗ ਹੈ ਕਿ ਬੀਤੇ ਸਾਲ 8 ਸਤੰਬਰ ਨੂੰ ਗੁਰੂਗ੍ਰਾਮ ਦੇ ਇੱਕ ਨਿੱਜੀ ਸਕੂਲ ਇੱਕ ਵਿਦਿਆਰਥੀ ਦੀ ਹੱਤਿਆ ਕਰ ਦਿੱਤੀ ਗਈ ਸੀ| ਮਾਮਲੇ ਦੀ ਸੀ. ਬੀ. ਆਈ. ਵਲੋਂ ਕੀਤੀ ਜਾਂਚ ਵਿੱਚ ਸ਼ੱਕ ਸਕੂਲ ਦੇ ਵਿਦਿਆਰਥੀ ਭੋਲੂ ਤੇ ਹੋਇਆ| ਇਸ ਪਿੱਛੋਂ ਉਸ ਨੂੰ ਫੜ ਕੇ ਉਸ ਕੋਲੋਂ ਪੁੱਛਗਿੱਛ ਕੀਤੀ ਗਈ|

Leave a Reply

Your email address will not be published. Required fields are marked *