ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਐਸ ਏ ਐਸ ਨਗਰ, 14 ਜਨਵਰੀ (ਸ.ਬ.) ਗੁਰਦੁਆਰਾ ਸਾਹਿਬਜਾਦਾ ਅਜੀਤ ਸਿੰਘ ਫੇਜ਼ 2 ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਣਾਇਆ ਗਿਆ| ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ੍ਰ. ਜੋਗਿੰਦਰ ਸਿੰਘ ਸੌਂਧੀ ਨੇ ਦੱਸਿਆ ਕਿ ਸਵੇਰੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ਭਾਈ ਮਨਦੀਪ ਸਿੰਘ, ਭਾਈ ਬਹਾਦਰ ਸਿੰਘ, ਭਾਈ ਮਨਜੀਤ ਸਿੰਘ ਵਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ| ਇਸ ਮੌਕੇ ਗੁਰਦੁਆਰਾ ਸਾਹਿਬ ਦੀ ਡਿਸਪੈਂਸਰੀ ਵਿੱਚ ਅੱਖਾਂ ਦਾ ਨੰਬਰ ਚਂੈਕ ਕਰਨ ਲਈ ਆਟੋ ਰਿਫਲੈਕਟਰ ਮਸ਼ੀਨ ਲਗਾਈ ਗਈ, ਜਿਸ ਦਾ ਉਦਘਾਟਨ ਮਾਤਾ ਸੁੰਦਰ ਕੌਰ ਜਥੇ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਨੇ ਕੀਤਾ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ| ਇਸ ਮੌਕੇ ਬੀਬੀ ਜਸਬੀਰ ਕੌਰ ਪੰਧੇਰ, ਸਰੂਪ ਸਿੰਘ, ਸਤਵਿੰਦਰ ਸਿੰਘ, ਡਾ. ਅਮਨਦੀਪ ਸਿੰਘ, ਹਰਦੀਪ ਸਿੰਘ, ਕੁਲਵੰਤ ਸਿੰਘ, ਪਰਮਜੀਤ ਸਿੰਘ ਬੋਬੀ ਮੌਜੂਦ ਸਨ|

Leave a Reply

Your email address will not be published. Required fields are marked *