ਗੁਰੂ ਗੋਬਿੰਦ ਸਿੰਘ ਜੀ ਦੇ ਅਨਿੰਨ ਭਗਤ ਪੀਰ ਬੁੱਧੂ ਸ਼ਾਹ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ

ਐਸ ਏ ਐਸ ਨਗਰ, 15 ਜੂਨ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੰਗਰਾਂਦ ਅਤੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨਿੰਨ ਭਗਤ ਪੀਰ ਬੁੱਧੂ ਸ਼ਾਹ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ| ਇਸ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ|
ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਪ੍ਰੀਤ ਸਿੰਘ ਪਟਿਆਲਾ ਵਾਲਿਆਂ ਦੇ ਪੰਥਕ ਢਾਡੀ ਜੱਥੇ ਨੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੁਆਰਾ ਮੁਗਲਾਂ ਨਾਲ ਲੜੀ ਭੰਗਾਣੀ ਦੀ ਜੰਗ ਵਿੱਚ ਪੀਰ ਬੁੱਧੂ ਸ਼ਾਹ ਜੀ ਦੇ 700 ਮੁਰੀਦ, 4 ਪੁੱਤਰਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਸਮੇਤ ਜੰਗ ਵਿੱਚ ਸ਼ਾਮਲ ਹੋਣ ਅਤੇ ਵੱਡੀ ਗਿਣਤੀ ਵਿੱਚ ਮੁਰੀਦਾਂ, 4 ਪੁੱਤਰਾਂ ਅਤੇ ਪਰਿਵਾਰਕ ਮੈਂਬਰਾਂ ਦੁਆਰਾ ਇਸ ਜੰਗ ਵਿੱਚ ਸ਼ਹੀਦੀ ਪ੍ਰਾਪਤ ਕਰਨ ਅਤੇ ਜੰਗ ਫਤਹਿ ਕਰਨ ਦੇ ਪੂਰੇ ਪ੍ਰਸੰਗ ਨੂੰ ਵਿਸਥਾਰ ਸਹਿਤ ਢਾਡੀ ਵਾਰਾਂ ਵਿੱਚ ਸੰਗਤਾਂ ਨੂੰ ਸੁਣਾਇਆ | ਭਾਈ ਅਮਰਜੀਤ ਸਿੰਘ ਖਾਲਸਾ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ | ਇਸ ਤੋਂ ਇਲਾਵਾ ਭਾਈ ਨਿਸ਼ਾਨ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਬਲਜੀਤ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁ: ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵੀਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ|

Leave a Reply

Your email address will not be published. Required fields are marked *