ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ 25 ਦਸੰਬਰ ਨੂੰ

ਐਸ. ਏ. ਐਸ ਨਗਰ, 20 ਦਸੰਬਰ (ਆਰ. ਪੀ. ਵਾਲੀਆ) ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-2 ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਜੋਗਿੰਦਰ ਸਿੰਘ ਸੌਂਧੀ ਨੇ ਦੱਸਿਆ ਕਿ 25 ਦਸੰਬਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਭਾਈ ਹਰਪ੍ਰੀਤ ਸਿੰਘ ਸਾਜਨ, ਬੀਬੀ ਬਲਵੰਤ ਕੌਰ, ਬੀਬੀ ਤੇਜਿੰਦਰ ਕੌਰ, ਭਾਈ ਹਰਜੀਤ ਸਿੰਘ ਜੰਮੂ ਵਾਲੇ, ਭਾਈ ਮਨਜੀਤ ਸਿੰਘ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ| ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ|

Leave a Reply

Your email address will not be published. Required fields are marked *