ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਆਗਮਨ ਪੁਰਬ ਦੇ ਸੰਬੰਧ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਐਸ. ਏ. ਐਸ. ਨਗਰ, 11 ਜਨਵਰੀ (ਸ.ਬ.) ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਆਗਮਨ ਪੁਰਬ ਦੇ ਸੰਬੰਧ ਵਿੱਚ ਗੁਰਦੁਆਰਾ ਤਾਲਮੇਲ ਕਮੇਟੀ ਵਲੋਂ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ| ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼1 ਮੁਹਾਲੀ ਤੋਂ ਸਵੇਰੇ 11 ਵਜੇ ਹੋਈ| ਖਬਰ ਲਿਖੇ ਜਾਣ ਤਕ ਨਗਰ ਕੀਰਤਨ ਗੁਰੂ ਨਾਨਕ ਮਾਰਕੀਟ, ਪੁਰਾਣਾ ਡੀ.ਸੀ.ਆਫਿਸ ਤੋਂ ਸੈਕਟਰ 55-56 ਦੀਆਂ ਲਾਈਟਾਂ ਤੋਂ ਵਾਪਸ ਮੁੜ ਕੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ, ਸੈਕਟਰ 55 ਬੈਰੀਅਰ ਤੋਂ ਫਰੈਂਕੋ ਹੋਟਲ, ਡਿਪਲਾਸਅ ਚੌਂਕ, ਮਦਨਪੁਰ ਚੋਂਕ ਤੋਂ ਸਿੱਧਾ ਰਾਮਗੜੀਆ ਭਵਨ, ਵਾਇਆ ਐਚ.ਐਮ. ਮਕਾਨਾਂ ਤੋਂ ਗੁ. ਸਾਚਾ ਧੰਨ ਤੋਂ ਹੁੰਦਾ ਹੋਇਆ ਫੇਜ਼-7 ਲਾਈਟਾਂ ਵਾਲੇ ਚੌਂਕ ਵੱਲ ਜਾ ਰਿਹਾ ਸੀ| ਇਥੋਂ ਇਹ ਨਗਰ ਕੀਰਤਨ ਗੁਰਦੁਆਰਾ ਅੰਬ ਸਾਹਿਬ ਫੇਜ਼-8 ਤੋਂ ਗੁ. ਸ੍ਰੀ ਗੁਰੂ ਸਿੰਘ ਸਭਾ ਫੇਜ਼ 11, ਮੁਹਾਲੀ ਵਿਖੇ ਸਮਾਪਤ ਹੋਵੇਗਾ|
ਨਗਰ ਕੀਰਤਨ ਦੀ ਆਰੰਭਤਾ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਅਕਾਲੀ ਦਲ ਜਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਜਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਸ੍ਰ. ਹਰਮਨਪ੍ਰੀਤ ਸਿੰਘ ਪ੍ਰਿੰਸ, ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਪ੍ਰਧਾਨ ਸ੍ਰ. ਜੋਗਿੰਦਰ ਸਿੰਘ ਸੌਂਧੀ, ਜਨਰਲ ਸਕੱਤਰ ਸ੍ਰ. ਪਰਮਜੀਤ ਸਿੰਘ ਮਾਨ, ਗੁਰਦੁਆਰਾ ਸਿੰਘ ਸਭਾ ਫੇਜ਼ 1 ਦੇ ਪ੍ਰਧਾਨ ਹਰਦਿਆਲ ਸਿੰਘ ਮਾਨ, ਸ੍ਰੀ ਪ੍ਰੀਤਮ ਸਿੰਘ, ਗੁਰਦੁਆਰਾ ਸਾਹਿਬ ਫੇਜ਼ 4 ਦੇ ਪ੍ਰਧਾਨ ਸ੍ਰ. ਅਮਰਜੀਤ ਸਿੰਘ ਪਾਹਵਾ, ਰਾਮਗੜ੍ਹੀਆ ਸਭਾ ਮੁਹਾਲੀ ਦੇ ਜਨਰਲ ਸਕੱਤਰ ਸ੍ਰ. ਕਰਮ ਸਿੰਘ ਬਬਰਾ, ਦਸ਼ਮੇਸ਼ ਵੈਲਫੇਅਰ ਕਂਂਸਲ ਦੇ ਪ੍ਰਧਾਨ ਸ੍ਰ. ਮਨਜੀਤ ਸਿੰਘ ਮਾਨ, ਸ੍ਰ. ਕੁਲਵੰਤ ਸਿੰਘ ਚੌਧਰੀ, ਕੌਂਸਲਰ ਸ੍ਰ. ਐਨ ਐਸ ਸਿੱਧੂ, ਸ੍ਰ. ਬਲਜਿੰਦਰ ਸਿੰਘ ਬੇਦੀ, ਸ੍ਰ. ਹਰਪ੍ਰੀਤ ਸਿੰਘ ਲਾਲੀ, ਸ੍ਰ. ਅਮਨਦੀਪ ਸਿੰਘ ਆਬਿਆਨਾ, ਸ੍ਰ. ਮਨਜੀਤ ਸਿੰਘ ਭੱਲਾ, ਸ੍ਰ. ਲਖਮੀਰ ਸਿੰਘ, ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਸ੍ਰ. ਜਤਿੰਦਰਪਾਲ ਸਿੰਘ ਜੇ ਪੀ, ਨਿਰਮਲ ਸਿੰਘ ਭੁਰਜੀ ਅਤੇ ਵੱਡੀ ਗਿਣਤੀ ਸਿੱਖ ਸੰਗਤਾਂ ਮੌਜੂਦ ਸਨ|

Leave a Reply

Your email address will not be published. Required fields are marked *