ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਨਗਰ ਕੀਰਤਨ ਸਜਾਇਆ

ਐਸ ਏ ਐਸ ਨਗਰ, 20 ਨਵੰਬਰ (ਸ.ਬ.) ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਅੱਜ ਮੁਹਾਲੀ ਸ਼ਹਿਰ ਵਿਚ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ| ਇਹ ਨਗਰ ਕੀਰਤਨ ਗੁਰਦੁਆਰਾ ਕਲਗੀਧਰ ਸਿੰਘ ਸਭਾ ਤੋਂ 12 ਵਜੇ ਸ਼ੁਰੂ ਹੋਇਆ ਅਤੇ ਬੋਗਨ ਵਿਲੀਆ ਪਾਰਕ ਫੇਜ਼-4, ਗੁਰਦੁਆਰਾ ਫੇਜ਼-5, ਪੀ ਟੀ ਐਲ ਚੌਂਕ, ਗੁਰਦੁਆਰਾ ਸਾਚਾ ਧਨ ਫੇਜ਼-3ਬੀ1, ਫੇਜ਼-7, ਅੰਬਾਂ ਵਾਲਾ ਚੌਂਕ, ਗੁਰਦੁਆਰਾ ਅੰਬ ਸਾਹਿਬ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਫੇਜ 9 ਵਿਖੇ ਸੰਪੂਰਨ ਹੋਇਆ|
ਇਸ ਨਗਰ ਕੀਰਤਨ ਦਾ ਵੱਖ ਵੱਖ ਥਾਂਵਾਂ ਉਪਰ ਸ਼ਰਧਾਲੂਆਂ ਵਲੋਂ ਸਵਾਗਤ ਕੀਤਾ ਗਿਆ| ਵੱਖ ਵੱਖ ਥਾਵਾਂ ਤੇ ਗੁਰਦੁਆਰਾ ਕਮੇਟੀਆਂ ਅਤੇ ਹੋਰ ਸੰਸਥਾਵਾਂ ਵਲੋਂ ਲੰਗਰ ਲਗਾਏ ਗਏ| ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ| ਇਸ ਨਗਰ ਕੀਰਤਨ ਵਿਚ ਵੱਖ ਵੱਖ ਸਕੂਲਾਂ ਦੇ ਬੱਚੇ ਅਤੇ ਵੱਡੀ ਗਿਣਤੀ ਸੰਗਤਾਂ ਸ਼ਾਮਲ ਸਨ|

Leave a Reply

Your email address will not be published. Required fields are marked *