ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮੁਹਾਲੀ ਵਿੱਚ ਧਾਰਮਿਕ ਪ੍ਰੋਗਰਾਮ ਕਰਵਾਏ ਜਾਣਗੇ : ਬੱਬੀ ਬਾਦਲ

ਐਸ ਏ ਐਸ ਨਗਰ, 31 ਜਨਵਰੀ (ਸ.ਬ.) ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਪੂਰੀ ਜਿੰਦਗੀ ਸਰਬੱਤ ਦੇ ਭਲੇ ਲਈ ਸਮਰਪਿਤ ਕੀਤੀ ਅਤੇ ਲੋਕਾਂ ਨੂੰ ਰੂਹ ਤੋਂ ਪਰਮਾਤਮਾ ਨਾਲ ਜੁੜਨ ਦਾ ਸੰਦੇਸ਼ ਦਿੱਤਾ| ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਇੱਕ ਧਾਰਮਿਕ ਪ੍ਰੋਗਰਾਮ ਮੌਕੇ ਸੰਬੋਧਨ ਕਰਦਿਆਂ ਕੀਤਾ|
ਬੱਬੀ ਬਾਦਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਹਲਕਾ ਮੁਹਾਲੀ ਦੀਆਂ ਸਮੂਹ ਧਾਰਮਿਕ ਸੰਸਥਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਅਕਾਲੀ ਦੱਲ ਵੱਲੋਂ ਧਾਰਮਿਕ ਪ੍ਰੋਗਰਾਮ ਕਰਵਾਏ ਜਾਣਗੇ ਤਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਨਾਲ ਸੰਗਤਾਂ ਨੂੰ ਜਾਣੂ ਕਰਵਾਇਆ ਜਾ ਸਕੇ| ਇਸ ਮੌਕੇ ਬਲਬੀਰ ਸਿੰਘ, ਬਲਦੇਵ ਸਿੰਘ ਢਿਲੋਂ, ਜਸਰਾਜ ਸਿੰਘ ਸੋਨੂੰ, ਸੁਰਜੀਤ ਸਿੰਘ ਰਾਜਾ, ਬੀਬੀ ਕੁਲਦੀਪ ਕੌਰ, ਮਨਜੀਤ ਕੌਰ, ਰਣਜੀਤ ਸਿੰਘ ਬਰਾੜ, ਇਕਬਾਲ ਸਿੰਘ, ਜਗਤਾਰ ਸਿੰਘ ਘੜੂੰਆ, ਨਵਤੇਜ ਸਿੰਘ, ਸੁਖਵਿੰਦਰ ਸਿੰਘ ਸੋਹਾਣਾ, ਹਰਜੀਤ ਸਿੰਘ, ਜਸਵਿੰਦਰ ਸਿੰਘ, ਮਨਪ੍ਰੀਤ ਸਿੰਘ, ਹਰਭਾਗ ਸਿੰਘ, ਗਗਨਦੀਪ ਸਿੰਘ, ਜਸਵੰਤ ਸਿੰਘ, ਕਰਮਜੀਤ ਸਿੰਘ ਆਦਿ ਹਾਜਰ ਸਨ|

Leave a Reply

Your email address will not be published. Required fields are marked *