ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਦਾ ਆਯੋਜਨ ਕੀਤਾ

ਐਸ. ਏ. ਐਸ. ਨਗਰ, 8 ਫਰਵਰੀ (ਸ.ਬ.) ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਪੰਜਾਬ ਵਲੋਂ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 640ਵੇਂ ਪ੍ਰਕਾਸ਼ ਉਤਸਵ ਸਬੰਧੀ ਨਗਰ ਕੀਰਤਨ ਕੱਢਿਆ ਗਿਆ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਸ੍ਰੀ ਪੀ ਆਰ ਮਾਨ ਨੇ ਦੱਸਿਆ ਕਿ ਇਹ ਨਗਰ ਕੀਰਤਨ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7 ਤੋਂ ਸ਼ੁਰੂ ਹੋਇਆ ਅਤੇ  ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦਾ ਹੋਇਆ   ਫੇਜ਼-7 ਵਿਖੇ ਹੀ ਸਮਾਪਤ ਹੋਇਆ| ਇਸ ਨਗਰ ਕੀਰਤਨ ਦਾ ਸ਼ਹਿਰ ਵਿਚ ਵੱਖ ਵੱਖ ਥਾਵਾਂ ਉਪਰ ਸ਼ਰਧਾਲੂਆਂ ਵਲੋਂ ਸਵਾਗਤ ਕੀਤਾ ਗਿਆ|

Leave a Reply

Your email address will not be published. Required fields are marked *