ਗੁਰੂ ਸਾਹਿਬ ਦੀਆਂ ਸਿੱਖਿਆਵਾਂ ਉਪਰ ਅਮਲ ਕੀਤਾ ਜਾਵੇ : ਹਰਮਨਪ੍ਰੀਤ ਸਿੰਘ ਪ੍ਰਿੰਸ

ਐਸ ਏ ਐਸ ਨਗਰ, 6 ਨਵੰਬਰ (ਸ.ਬ.) ਸਥਾਨਕ ਫੇਜ 3 ਬੀ 1 ਦੀ ਜਨਤਾ ਮਾਰਕੀਟ ਐਸੋਸੀਏਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸਬੰਧ ਵਿਚ ਲੰਗਰ ਲਗਾਇਆ ਗਿਆ| ਇਸ ਮੌਕੇ ਕੌਂਸਲਰ ਅਤੇ ਐਸੋਸੀਏਸ਼ਨ ਦੇ ਚੇਅਰਮੈਨ ਸ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਵਲੋਂ ਦਿਤੀਆਂ ਸਿੱਖਿਆਵਾਂ ਉਪਰ ਅਮਲ ਕਰਨਾ ਚਾਹੀਦਾ ਹੈ ਅਤੇ ਹਰ ਇਕ ਦੀ ਭਲਾਈ ਲਈ ਉਪਰਾਲੇ ਕਰਨੇ ਚਾਹੀਦੇ ਹਨ| ਉਹਨਾਂ ਕਿਹਾ ਕਿ ਲੰਗਰ ਪ੍ਰਥਾ ਗੁਰੂ ਸਾਹਿਬ ਨੇ ਇਸ ਲਈ ਸ਼ੁਰੂ ਕੀਤੀ ਸੀ ਤਾਂ ਕਿ ਹਰ ਗਰੀਬ ਦਾ ਪੇਟ ਵੀ ਭਰ ਸਕੇ|
ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ, ਜਨਰਲ ਸਕੱਤਰ ਸ਼ਵਿੰਦਰ ਸਿੰਘ, ਮੀਤ ਪ੍ਰਧਾਨ ਇੰਦਰਪ੍ਰੀਤ ਸਿੰਘ, ਖਜਾਨਚੀ ਨਾਨਕ ਸਿੰਘ, ਹਰਸ਼ਦੀਪ ਸਿੰਘ ਕਾਲੜਾ, ਰਿੰਕੂ ਕਾਲੜਾ, ਸੁਰਜਨ ਸਿੰਘ ਗਿੱਲ, ਮਨਪ੍ਰੀਤ ਸਿੰਘ ਬਬਰਾ, ਸੁਨੀਲ ਕੁਮਾਰ, ਗੁਰਬੀਰ ਸਿੰਘ, ਭੁਪਿੰਦਰ ਸਿੰਘ, ਲਖਮੀਰ ਸਿੰਘ, ਮਨਜੀਤ ਸਿੰਘ,  ਗੁਰਬੀਰ ਕੌਰ ਵੀ ਮੌਜੂਦ ਸਨ|

Leave a Reply

Your email address will not be published. Required fields are marked *