ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ

ਐਸ. ਏ ਐਸ. ਨਗਰ, 6 ਅਗਸਤ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਾਲਾ ਪ੍ਰੀਤਮ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ| ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਨਾਮ ਸਿੰਘ ਮੋਹੀ ਦੇ ਪੰਥਕ ਢਾਡੀ ਜੱਥੇ ਨੇ ਚੋਜੀ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਵਿੱਚ ਢਾਡੀ ਵਾਰਾਂ ਵਿੱਚ ਸੁਣਾਇਆ, ਉਨ੍ਹਾਂ ਇਹ ਵੀ ਦੱਸਿਆ ਕਿ ਕਿਵੇਂ ਛੱਜੂ ਝੀਵਰ ਤੋਂ ਲਾਲ ਚੰਦ ਪੰਡਤ ਦਾ ਹੰਕਾਰ ਤੋੜਨ ਲਈ ਗੁਰੂ ਜੀ ਨੇ ਗੀਤਾ ਦੇ ਅਰਥ ਕਰਵਾਏ| ਉਨ੍ਹਾਂ ਬਾਲਾ ਪ੍ਰੀਤਮ ਜੀ ਦੁਆਰਾ ਦੁਖੀ ਲੋਕਾਂ ਦੇ ਦੁੱਖ ਦੂਰ ਕਰਨ ਬਾਰੇ ਵੀ ਢਾਡੀ ਵਾਰਾਂ ਵੱਚ ਵਿਸਥਾਰ ਸਹਿਤ ਸੰਗਤਾਂ ਨੂੰ ਸਰਵਣ ਕਰਾਇਆ| ਭਾਈ ਗੁਰਪ੍ਰੀਤ ਸਿੰਘ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਭਾਈ ਜਰਨੈਲ ਸਿੰਘ ਕਥਾ ਵਾਚਕ ਸਿੰਘਪੁਰਾ ਲੁਧਿਆਣੇ ਵਾਲੇ, ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਜਸਵੀਰ ਸਿੰਘ ਜੱਸ ਚਮਕੌਰ ਸਾਹਿਬ ਵਾਲਿਆਂ ਦਾ ਸੰਗੀਤਕਾਰ ਪੰਥਕ ਜੱਥਾ, ਭਾਈ ਪ੍ਰਿਤਪਾਲ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਨਿਰਵੈਰ ਸਿੰਘ ਖਾਲਸਾ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਗੁਰਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਲੀਨ ਸਿੰਘ, ਭਾਈ ਬਹਾਦਰ ਸਿੰਘ, ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ|

Leave a Reply

Your email address will not be published. Required fields are marked *