ਗੁ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ 29 ਅਪ੍ਰੈਲ ਨੂੰ ਮਨਾਇਆ ਜਾਵੇਗਾ

ਐਸ.ਏ.ਐਸ. ਨਗਰ, 27 ਅਪ੍ਰੈਲ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ 29 ਅਪ੍ਰੈਲ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਇਸ ਦਿਨ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੋਮਣੀ ਪ੍ਰਚਾਰਕ ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲੇ, ਇੰਟਰਨੈਸ਼ਨਲ ਢਾਡੀ ਜੱਥੇ, ਭਾਈ ਓਂਕਾਰ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ|

Leave a Reply

Your email address will not be published. Required fields are marked *