ਗੁ. ਸਿੰਘ ਸ਼ਹੀਦਾਂ ਵਿਖੇ 11 ਫਰਵਰੀ ਨੂੰ ਮਨਾਇਆ ਜਾਵੇਗਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਜਨਮ ਦਿਹਾੜਾ
ਐਸ.ਏ.ਐਸ. ਨਗਰ, 6 ਫਰਵਰੀ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਵੱਡੇ ਸਾਹਿਬਜ਼ਾਦੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ 11 ਫਰਵਰੀ ਨੂੰ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਿੰਘ ਉੱਚ ਕੋਟੀ ਦੇ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਅਤੇ ਪੰਥ ਵਿਦਵਾਨ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।