ਗੁ: ਸਿੰਘ ਸ਼ਹੀਦਾਂ ਸੋਹਾਣਾ ਦੇ ਪਹਿਲੇ ਮੁੱਖ ਗ੍ਰੰਥੀ ਸੱਚ ਖੰਡ ਵਾਸੀ ਗਿਆਨੀ ਬਲਵੰਤ ਸਿੰਘ ਦੀ 35ਵੀਂ ਸਾਲਾਨਾ ਬਰਸੀ ਮਨਾਈ

ਐਸ ਏ ਐਸ. ਨਗਰ, 17 ਮਈ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁ: ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਸੱਚ ਖੰਡ ਵਾਸੀ ਗਿਆਨੀ ਬਲਵੰਤ ਸਿੰਘ ਦੀ 35ਵੀਂ ਸਾਲਾਨਾ ਬਰਸੀ ਸ਼ਰਧਾ ਨਾਲ ਮਨਾਈ ਗਈ| ਬਰਸੀ ਦੇ ਸਬੰਧ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਸਮਾਗਮ ਵਿੱਚ ਭਾਈ ਜਸਵੀਰ ਸਿੰਘ ਜੱਸ ਦੇ ਇੰਟਰਨੈਸ਼ਨਲ ਪੰਥਕ ਜੱਥੇ ਨੇ ਗਿਆਨੀ ਜੀ ਦੇ ਲਗਾਤਾਰ 40 ਸਾਲ ਗੁ: ਸਾਹਿਬ ਜੀ ਦੇ ਮੁੱਖ ਗ੍ਰੰਥੀ ਵਜੋਂ ਅਣਥੱਕ ਸੇਵਾ ਕਰਨ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ |
ਭਾਈ ਓਕਾਰ ਸਿੰਘ ਦੇ ਜਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਭਾਈ ਪ੍ਰਿਤਪਾਲ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਬਹਾਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਅਮਰਜੀਤ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਧਰਮ ਸਿੰਘ, ਭਾਈ ਮਹਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਪ੍ਰਤਾਪ ਸਿੰਘ ਨੇ ਕਥਾ ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ | ਮੰਚ ਸੰਚਾਲਕ ਦੀ ਸੇਵਾ ਭਾਈ ਭਾਈ ਧੰਨਾ ਸਿੰਘ ਨੇ ਨਿਭਾਈ|
ਇਸ ਮੌਕੇ ਗੁ: ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 24 ਮਈ ਨੂੰ ਦਸਵੀ ਦਾ ਸ਼ੁਭ ਦਿਹਾੜਾ ਮਨਾਇਆ ਜਾਵੇਗਾ|

Leave a Reply

Your email address will not be published. Required fields are marked *