ਗੁ. ਸਿੰਘ ਸ਼ਹੀਦਾਂ ਸੋਹਾਣਾ ਵਲੋਂ ਗੁਰਧਾਮਾਂ ਦੀ ਮੁਫਤ ਯਾਤਰਾ ਰਵਾਨਾ

ਐਸ. ਏ ਐਸ. ਨਗਰ, 7 ਅਗਸਤ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਘਰ ਦੇ ਸੇਵਾਦਾਰਾਂ ਦੇ ਸਹਿਯੋਗ ਨਾਲ ਅਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਕਈ ਬੱਸਾਂ ਦਾ ਜਥਾ (ਮੁਫਤ ਯਾਤਰਾ) ਰਵਾਨਾ ਕੀਤਾ ਗਿਆ|
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖੀ ਭਾਈ ਸੰਤ ਸਿੰਘ ਨੇ ਦੱਸਿਆ ਕਿ ਇਹ ਯਾਤਰਾ ਗੁਰਦੁਆਰਾ ਪਿੰਜ਼ੋਖਰਾ ਸਾਹਿਬ, ਨੌਵੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਮੰਜੀ ਸਾਹਿਬ, ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਨਕੇ ਪਿੰਡ ਇਤਿਹਾਸਿਕ ਗੁਰਦੁਆਰਾ ਲਖਨੌਰ ਸਾਹਿਬ ਅਤੇ ਹੋਰ ਇਤਿਹਾਸਿਕ ਗੁਰਧਾਮਾਂ ਦੇ ਦਰਸ਼ਨ ਕਰਵਾ ਕੇ ਵਾਪਿਸ ਗੁ. ਸਿੰਘ ਸ਼ਹੀਦਾਂ ਵਿਖੇ ਸਮਾਪਤ ਹੋਵੇਗੀ| ਇਸ ਯਾਤਰਾ ਵਿੱਚ ਸੰਗਤਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ|

Leave a Reply

Your email address will not be published. Required fields are marked *