ਗੁ. ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਾਨਕਸ਼ਾਹੀ ਸੰਮਤ 550 ਦੇ ਨਵੇਂ ਸਾਲ ਦਾ ਆਗਮਨ ਦਿਵਸ ਸਬੰਧੀ ਸਮਾਗਮ ਭਲਕੇ

ਐਸ ਏ ਐਸ ਨਗਰ, 13 ਮਾਰਚ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਨਾਨਕਸ਼ਾਹੀ ਸੰਮਤ 550 ਦੇ ਨਵੇਂ ਸਾਲ ਦਾ ਆਗਮਨ ਦਿਵਸ 14 ਮਾਰਚ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਨਾਨਕਸ਼ਾਹੀ ਸਾਲ ਦੇ ਆਗਮਨ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਦਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਾਲੇ, ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ,ਭਾਈ ਮਲਕੀਅਤ ਸਿੰਘ ਦਾ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਮੀਰੀ ਪੀਰੀ ਢਾਡੀ ਜਥਾ, ਭਾਈ ਨਿਸ਼ਾਨ ਸਿੰਘ ਪਟਿਆਲਾ, ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲੇ, ਭਾਈ ਸਵਿੰਦਰ ਸਿੰਘ ਮੁੰਬਈ ਵਾਲੇ, ਭਾਈ ਅਮਰਜੀਤ ਸਿੰਘ ਖਾਲਸਾ ਅਤੇ ਉੱਚ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ|

Leave a Reply

Your email address will not be published. Required fields are marked *