ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ

ਐਸ.ਏ.ਐਸ ਨਗਰ, 18 ਜੂਨ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥੇ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ| ਉਨ੍ਹਾਂ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਾਲੀ ਦਿਨਾਂ ਤੋਂ ਕੀਤੇ ਜਾ ਰਹੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਨਿਰੰਤਰ ਪਾਠਾਂ ਦੇ ਸਵੇਰੇ ਭੋਗ ਉਪਰੰਤ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ|
ਇਸ ਵਿਸ਼ਾਲ ਗੁਰਮਤਿ ਸਮਾਗਮ ਵਿੱਚ ਭਾਈ ਭਗਤ ਸਿੰਘ ਆਜ਼ਾਦ ਅਤੇ ਮੀਆਂਪੁਰ ਵਾਲੀਆਂ ਬੀਬੀਆਂ ਦੇ ਪੰਥਕ ਢਾਡੀ ਜੱਥੇ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਪੂਰਾ ਬਿਰਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਨਾਲ ਸਰਵਣ ਕਰਾਇਆ| ਭਾਈ ਧਰਮ ਸਿੰਘ ਜਵੱਦੀ ਟਕਸਾਲ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਭਾਈ ਸੰਦੀਪ ਸਿੰਘ ਜੀ, ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਬਾਣੀ ਦੇ ਬੋਹਿਥ, ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਉਚਾਰਣ ਕੀਤੀ ਧੁਰ ਕੀ ਬਾਣੀ ਅਤੇ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂੰ ਕਰਾਇਆ| ਇਸ ਤੋਂ ਇਲਾਵਾ ਭਾਈ ਓਂਕਾਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਬਹਾਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਅਮਰੀਕ ਸਿੰਘ ਪੰਜੋਖਰਾ ਸਾਹਿਬ ਵਾਲਿਆਂ ਦਾ ਢਾਡੀ ਜੱਥਾ, ਭਾਈ ਰਵਿੰਦਰ ਸਿੰਘ, ਭਾਈ ਆਇਆ ਸਿੰਘ ਜੀ, ਸੁਖਮਨੀ ਸੇਵਾ ਸੁਸਾਇਟੀ ਫੇਜ਼ 11, ਸੁਖਮਨੀ ਸੇਵਾ ਸੁਸਾਇਟੀ ਸੈਕਟਰ 38 ਵੈਸਟ, ਮਾਤਾ ਗੁਜਰੀ ਸੁਖਮਨੀ ਸੇਵਾ ਸੁਸਾਇਟੀ ਫੇਜ਼ 11 ਦੀਆਂ ਬੀਬੀਆਂ ਦੇ ਜੱਥੇ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਨਿਤਿੰਨ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵੀਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ|
ਮੰਚ ਸੰਚਾਲਕ ਦੀ ਸੇਵਾ ਭਾਈ ਸੰਦੀਪ ਸਿੰਘ ਨੇ ਨਿਭਾਈ|

Leave a Reply

Your email address will not be published. Required fields are marked *