ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਐਸ.ਏ.ਐਸ. ਨਗਰ, 16 ਜੁਲਾਈ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ| ਇਸ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਬੀਬੀ ਰਾਜਵੰਤ ਕੌਰ ਖਾਲਸਾ ਲੁਧਿਆਣੇ ਵਾਲੀਆਂ ਬੀਬੀਆਂ ਦਾ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਭਾਈ ਤਾਰੂ ਸਿੰਘ ਜੀ ਦੁਆਰਾ ਧਰਮ ਦੀ ਖਾਤਰ (ਗੁਰਸਿੱਖੀ ਦੀ ਮੋਹਰ) ਕੇਸਾਂ ਨੂੰ ਕਤਲ ਕਰਵਾਉਣ ਦੀ ਬਜਾਏ ਖੋਪਰੀ ਉਤਰਵਾ ਕੇ ਪ੍ਰਾਪਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਨਾਲ ਸੁਣਾਇਆ| ਭਾਈ ਮਨਪ੍ਰੀਤ ਸਿੰਘ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹਾਨਤਾ ਦੱਸਦੇਹੋਏ ਸੰਗਤਾਂ ਨੂੰ ਗੁਰੂ ਵਾਲੇ ਬਣਨ ਲਈ ਪ੍ਰੇਰਿਆ| ਇਸ ਤੋਂ ਇਲਾਵਾ ਭਾਈ ਮਹਿੰਦਰ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਮਨਜੀਤ ਸਿੰਘ ਧੀਰਜ, ਕਵੀਸ਼ਰ ਭਾਈ ਜੁਝਾਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਪ੍ਰਿਤਪਾਲ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਗੁਰਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਭਾਈ ਧੰਨਾ ਸਿੰਘ ਨੇ ਮੰਚ ਸੰਚਾਲਕ ਦੀ ਸੇਵਾ ਨੂੰ ਨਿਭਾਇਆ | ਸੰਗਰਾਂਦ ਦੇ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ| ਇਸ ਮੌਕੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ|

Leave a Reply

Your email address will not be published. Required fields are marked *