ਗੁ. ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀ ਦੇ ਦਿਹਾੜੇ ਸੰਬੰਧੀ ਪ੍ਰੋਗਰਾਮ 19 ਨੂੰ

ਐਸ.ਏ.ਐਸ ਨਗਰ, 15 ਸਤੰਬਰ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਮਿਤੀ 19 ਸਤੰਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖੀ ਭਾਈ ਸੰਤ ਸਿੰਘ ਨੇ ਦੱਸਿਆ ਕਿ ਇਸ ਦਿਨ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਬਲਜਿੰਦਰ ਸਿੰਘ ਬਗੀਚਾ ਭਾਈ ਰੂਪਾ (ਬਠਿੰਡਾ) ਵਾਲਿਆਂ ਦਾ ਗੋਲਡਮੈਡਲਿਸਟ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ, ਬੀਬੀ ਬਲਵਿੰਦਰ ਕੌਰ ਖਹਿਰਾ ਲੁਧਿਆਣੇ ਵਾਲੀਆਂ ਬੀਬੀਆਂ ਦਾ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ, ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ (ਮੁਤਵਾਜੀ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਜੀ), ਭਾਈ ਸੰਦੀਪ ਸਿੰਘ ਸ੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ| ਇਸ ਦਿਨ ਵਿਸ਼ਾਲ ਅੰਮ੍ਰਿਤ ਸੰਚਾਰ ਦਾ ਆਯੋਜਨ ਸਵੇਰੇ 10 ਵਜੇ ਕੀਤਾ ਜਾਵੇਗਾ|

Leave a Reply

Your email address will not be published. Required fields are marked *