ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਾਬਾ ਸ੍ਰੀ ਚੰਦ ਜੀ ਉਦਾਸੀਨ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਐਸ. ਏ. ਐਸ. ਨਗਰ, 25 ਸਤੰਬਰ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਉਦਾਸੀਨ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ| ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ|
ਧਾਰਮਿਕ ਸਮਾਗਮ ਵਿੱਚ ਭਾਈ ਪ੍ਰਿਤਪਾਲ ਸਿੰਘ ਦੇ ਪੰਥਕ ਜੱਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਉਦਾਸੀਨ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਸਹਿਤ ਸਰਵਣ ਕਰਾਇਆ| ਭਾਈ ਮਹਿੰਦਰਪਾਲ ਸਿੰਘ ਦੇ ਰਾਗੀ ਜਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਗਿਆਨੀ ਕੁਲਤਾਰ ਸਿੰਘ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ| ਇਸ ਤੋਂ ਇਲਾਵਾ ਭਾਈ ਗੁਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਮੀਰੀ ਪੀਰੀ ਪੰਥਕ ਢਾਡੀ ਜੱਥਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਗੁਰਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਭਾਈ ਨੀਤਿਨ ਸਿੰਘ, ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ|
ਮੰਚ ਸੰਚਾਲਕ ਦੀ ਸੇਵਾ ਭਾਈ ਧੰਨਾ ਸਿੰਘ ਨੇ ਨਿਭਾਈ| ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 30 ਸਤੰਬਰ ਨੂੰ ਚੋਥੇ ਪਾਤਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਮਹਾਰਾਜ ਦਾ ਗੁਰਗੱਦੀ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ|

Leave a Reply

Your email address will not be published. Required fields are marked *