ਗੁ. ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਗਰ ਕੀਰਤਨ ਭਲਕੇ

ਐਸ ਏ ਐਸ ਨਗਰ, 11 ਜਨਵਰੀ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਗੁ: ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਨਗਰ ਕੀਰਤਨ 12 ਜਨਵਰੀ ਨੂੰ ਦੁਪਹਿਰ 12:30 ਵਜੇ ਅਰੰਭ ਹੋਵੇਗਾ|
ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 13 ਜਨਵਰੀ ਨੂੰ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸਿੰਘ ਸਾਹਿਬ ਪ੍ਰੋ ਮਨਜੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ, ਗਿਆਨੀ ਸ਼ੇਰ ਸਿੰਘ ਅੰਬਾਲੇ ਵਾਲੇ, ਭਾਈ ਗੁਰਦੇਵ ਸਿੰਘ ਹੀਰਾ ਦਾ ਇੰ: ਪੰਥਕ ਢਾਡੀ ਜਥਾ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਉਂਕਾਰ ਸਿੰਘ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਜਸ ਸੁਣਾ ਕੇ ਨਿਹਾਲ ਕਰਨਗੇ |
ਉਹਨਾਂ ਦੱਸਿਆ ਕਿ ਪ੍ਰਕਾਸ਼ ਪੁਰਬ ਦੀ ਖੁੱਸ਼ੀ ਵਿੱਚ ਗੁ. ਸਾਹਿਬ ਵਿਖੇ ਕਸ਼ਮੀਰੀ ਪੰਡਤਾਂ ਦੀ ਫਰਿਆਦ ਤੋਂ ਗੁਰਗੱਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਗੁਰੂ ਇਤਿਹਾਸ ਸਮਾਗਮ ਮਿਤੀ 7 ਜਨਵਰੀ ਤੋਂ 16 ਜਨਵਰੀ ਤਕ ਰੋਜ਼ਾਨਾ ਸ਼ਾਮ 3:30 ਤੋ 4:45 ਵਜੇ ਕਰਵਾਇਆ ਜਾ ਰਿਹਾ ਹੈ| ਉਹਨਾਂ ਦੱਸਿਆ ਕਿ 16 ਜਨਵਰੀ ਨੂੰ ਦਸਵੀ ਦੇ ਦਿਹਾੜੇ ਤੇ ਵਿਸ਼ਾਲ ਅੰਮ੍ਰਿਤ ਸੰਚਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ| ਹਿਹਨਾਂ ਸਮਾਗਮਾਂ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ |

Leave a Reply

Your email address will not be published. Required fields are marked *