ਗੁ. ਸਿੰਘ ਸ਼ਹੀਦਾਂ ਸੋਹਾਣਾ ਵਿਖੇ 27 ਜਨਵਰੀ ਨੂੰ ਮਨਾਇਆ ਜਾਵੇਗਾ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਐਸ ਏ ਐਸ ਨਗਰ, 24 ਜਨਵਰੀ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 27 ਜਨਵਰੀ ਨੂੰ ਪੁਰੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ| ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ| ਇਸ ਧਾਰਮਿਕ ਸਮਾਗਮ ਵਿੱਚ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ, ਰਾਗੀ ਕਵੀਸ਼ਰ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ | ਇਸ ਮੌਕੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤੇਗਾ|

Leave a Reply

Your email address will not be published. Required fields are marked *