ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਗਰ ਕੀਰਤਨ 3 ਨੂੰ

ਐਸ ਏ ਐਸ ਨਗਰ, 24 ਅਕਤੂਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 3 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ (ਦੁਪਹਿਰ 12 ਵਜੇ) ਕੀਤਾ ਜਾਵੇਗਾ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁ: ਪ੍ਰਬੰਧਕ ਕਮੇਟੀ ਦੇ ਸੀਨੀਅਰ ਪ੍ਰਧਾਨ ਭਾਈ ਸੰਤ ਸਿੰਘ ਨੇ ਦੱਸਿਆ ਕਿ  31 ਅਕਤੂਬਰ ਤੋਂ 3 ਨਵੰਬਰ ਤੱਕ ਸੰਤ ਹਰੀ ਸਿੰਘ ਰੰਧਾਵੇ ਵਾਲਿਆਂ ਵੱਲੋਂ  ਰੋਜਾਨਾ ਸ਼ਾਮ ਸੱਤ ਵਜੇ ਤੋਂ ਰਾਤ 9 ਵਜੇ ਤੱਕ ਧਾਰਮਿਕ ਦੀਵਾਨਾਂ ਦਾ ਆਯੋਜਨ ਕੀਤਾ ਜਾਵੇਗਾ| ਉਹਨਾਂ ਦੱਸਿਆ ਕਿ  4 ਨਵੰਬਰ ਨੂੰ ਪ੍ਰਕਾਸ਼ ਪੁਰਬ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਜੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਲੋਕਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ|

Leave a Reply

Your email address will not be published. Required fields are marked *