ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧਾਰਮਿਕ ਸਮਾਗਮ 31 ਦਸੰਬਰ ਨੂੰ
ਐਸ.ਏ.ਐਸ. ਨਗਰ, 30 ਦਸੰਬਰ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ 31 ਦਸੰਬਰ ਨੂੰ ਸਵੇਰੇ 10:00 ਵਜੇ ਤੋਂ ਰਾਤ 12:00 ਵਜੇ ਤੱਕ ਕੀਤਾ ਜਾਵੇਗਾ| ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਵੇਰੇ 10:00 ਵਜੇ ਤੋਂ ਰਾਤ 12:00 ਵਜੇ ਤੱਕ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ| ਗੁ: ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਕਾਰ ਸੇਵਾ ਦੇ ਪੁੰਜ ਸੱਚਖੰਡ ਵਾਸੀ ਜਥੇਦਾਰ ਬਾਬਾ ਹਰਬੰਸ ਸਿੰਘ ਜੀ ਦਾ ਜਨਮ ਦਿਹਾੜਾ 1 ਜਨਵਰੀ ਨੂੰ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ| ਉਨ੍ਹਾਂ ਦੱਸਿਆ ਕਿ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ| ਇਸ ਧਾਰਮਿਕ ਸਮਾਗਮਾਂ ਵਿੱਚ ਉਚ ਕੋਟੀ ਦੇ ਰਾਗੀ, ਢਾਡੀ, ਕਵੀਸ਼ਰ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕਰਨਗੇ| ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ|