ਗੁ. ਸਿੰਘ ਸ਼ਹੀਦਾਂ ਸੋਹਾਣਾ ਵੱਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਦਾ ਆਯੋਜਨ

ਐਸ ਏ ਐਸ ਨਗਰ, 8 ਫਰਵਰੀ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁ. ਸਿੰਘ ਸ਼ਹੀਦਾਂ ਸੋਹਾਣਾ ਦੇ ਸਮੂਹ ਸੇਵਾਦਾਰਾਂ ਵਲੋਂ ਗੁ. ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਗੁ. ਸਾਹਿਬ ਮਾਤਾ ਸੁੰਦਰੀ ਜੀ ਸੈਕਟਰ 77 ਦੇ ਨੇੜੇ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਦਾ ਆਯੋਜਨ ਕਰਵਾਇਆ ਗਿਆ। ਇਸ ਸਮਾਗਮ ਵਿੱਚ ਚੌਂਕ ਨਾਲ ਲੱਗਦੀ ਖੁੱਲੀ ਥਾਂ ਤੇ ਪੰਡਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਦਾ ਆਯੋਜਨ ਕਰਵਾਇਆ ਗਿਆ।

ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿੱਆ ਕਿ ਗੁ. ਸਾਹਿਬ ਮਾਤਾ ਸੁੰਦਰੀ ਜੀ ਦੇ ਨਾਲ ਲੱਗਦੇ ਏਅਰਪੋਰਟ ਰੋਡ ਵਿਖੇ ਬਹੁਤ ਦੁਰਘਟਨਾਵਾਂ ਹੁੰਦੀਆਂ ਸਨ ਅਤੇ ਇੱਥੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬੱਚਨਾਂ ਸਦਕਾ ਸਰਬੱਤ ਦੇ ਭਲੇ ਲਈ ਹਰ ਸਾਲ ਗੁ. ਸਿੰਘ ਸ਼ਹੀਦਾਂ ਸੋਹਾਣਾ ਵਲੋਂ ਗੁਰਮਤਿ ਸਮਾਗਮ ਅਤੇ ਗੁਰੂ ਦੇ ਅਤੁੱਟ ਲੰਗਰ ਦਾ ਆਯੋਜਨ ਕੀਤਾ ਜਾਂਦਾ ਹੈ ਜਿਸ ਵਿਚ ਸੰਗਤਾਂ ਭਾਰੀ ਗਿਣਤੀ ਵਿੱਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਦੀਆਂ ਹਨ।

ਇਸ ਗੁਰਮਤਿ ਸਮਾਗਮ ਵਿੱਚ ਭਾਈ ਰਣਜੀਤ ਸਿੰਘ, ਭਾਈ ਨਰਿੰਦਰ ਸਿੰਘ, ਭਾਈ ਬਲਜਿੰਦਰ ਸਿੰਘ, ਭਾਈ ਅਮਰਜੀਤ ਸਿੰਘ ਦੇ ਜਥਿਆਂ ਨੇ ਆਪਣੇ ਰਸਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਦੌਰਾਨ ਸਮਾਗਮ ਵਿੱਚ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਭਾਗ ਲਿਆ ਅਤੇ ਇਲਾਕੇ ਦੇ ਪਤਵੰਤੇ ਸਜੱਣਾ ਅਤੇ ਸਨਮਾਨਿਤ ਹਸਤੀਆਂ ਨੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਚਾਹ, ਬਿਸਕੁਟ, ਜਲੇਬੀਆਂ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Leave a Reply

Your email address will not be published. Required fields are marked *