ਗੁ. ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ 26 ਅਕਤੂਬਰ ਨੂੰ


ਐਸ.ਏ.ਐਸ ਨਗਰ, 24 ਅਕਤੂਬਰ (ਸ.ਬ.)  ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ ਮਿਤੀ 26 ਅਕਤੂਬਰ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ| 
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ  ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ  ਉਪਰੰਤ ਉੱਚ ਕੋਟੀ ਦੇ ਰਾਗੀ ਢਾਡੀ ਕਵੀਸ਼ਰ ਅਤੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ| ਇਸ ਦਿਨ  ਅੰਮ੍ਰਿਤ ਸੰਚਾਰ  ਦਾ ਆਯੋਜਨ ਸਵੇਰੇ 10 ਵਜੇ ਕੀਤਾ ਜਾਵੇਗਾ| ਇਸ ਮੌਕੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ|

Leave a Reply

Your email address will not be published. Required fields are marked *