ਗੁ. ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੁਰਗੱਦੀ ਪੁਰਬ ਮਨਾਇਆ


ਐੱਸ ਏ ਐਸ ਨਗਰ,17 ਨਵੰਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ| ਇਸ ਸੰਬੰਧੀ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ  ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| 
ਇਸ ਧਾਰਮਿਕ ਸਮਾਗਮ ਵਿੱਚ ਭਾਈ ਸੂਰਜੀਤ ਸਿੰਘ ਦੇ ਪੰਥਕ ਕਵੀਸ਼ਰੀ ਜੱਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੁਆਰਾ ਦਸਾਂ ਪਾਤਿਸ਼ਾਹੀਆਂ ਦੀ ਜਾਗਦੀ ਜੋਤ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਨੂੰ ਗੁਰਤਾ ਗੁਰਗੱਦੀ ਦੇਣ ਦੇ ਪੂਰੇ ਪ੍ਰਸੰਗ ਨੂੰ ਸੰਗਤਾਂ ਨੂੰ ਕਵੀਸ਼ਰੀ  ਵਾਰਾਂ ਵਿੱਚ ਵਿਸਥਾਰ ਸਹਿਤ ਸਰਵਨ ਕਰਵਾਇਆ| ਭਾਈ ਅਮਰਜੀਤ ਸਿੰਘ ਖਾਲਸਾ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਭਾਈ ਸੰਦੀਪ ੰਿਸੰਘ ਜੀ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹਾਨਤਾ ਦਸੱਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ|
ਇਸ ਤੋਂ ਇਲਾਵਾ ਭਾਈ ਬਹਾਦਰ ਸਿੰਘ , ਭਾਈ ਗੁਰਦੇਵ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਮਹਿੰਦਰ ਸਿੰਘ, ਬੀਬੀ ਤੇਜਿੰਦਰ ਕੌਰ, ਸੁਖਮਨੀ ਸੇਵਾ ਸੋਸਾਇਟੀ ਦੀਆਂ ਬੀਬੀਆਂ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਜਤਿੰਦਰ ਸਿੰਘ , ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਸੁਖਵਿੰਦਰ ੰਿਸੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ| 
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮ ਗਿਆਨੀ ੋਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਸਚੱਖੰਡ ਵਾਸੀ ਜਥੇਦਾਰ ਬਾਬਾ ਹਰਬੰਸ ਸਿੰਘ ਅਤੇ ਸਮੂਹ ਸਾਧ ਸੰਗਤ  ਦੇ ਸਹਿਯੋਗ ਨਾਲ ਨਵੇ ਬਣੇ ਆਲੀਸ਼ਾਨ ਦਰਬਾਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ 28 ਨਵਬੰਰ ਤੋ ਕਰਵਾਏ ਜਾ ਰਹੇ ਹਨ| 

Leave a Reply

Your email address will not be published. Required fields are marked *