ਗੁ. ਸਿੰਘ ਸ਼ਹੀਦਾਂ ਸੋਹਾਣਾ ਵਿਖੇ ਭਲਕੇ ਮਨਾਇਆ ਜਾਵੇਗਾ ਦਸਵੀ ਦਾ ਦਿਹਾੜਾ


ਐੱਸ. ਏ. ਐਸ ਨਗਰ, 23 ਨਵੰਬਰ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ  24 ਨਵੰਬਰ ਨੂੰ  ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ| 
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਦ ੇ ਭੋਗ  ਉਪਰੰਤ ਭਾਈ ਅਜਮੇਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ, ਭਾਈ ਚਰਨਜੀਤ ਸਿੰਘ ਕਥਾ ਵਾਚਕ ਗ.ੁ ਸ੍ਰੀ ਕੇਸਗੜ੍ਹ ਸਾਹਿਬ ਜੀ , ਸ਼੍ਰੋਮਣੀ ਪ੍ਰਚਾਰਕ ਭਾਈ ਸੁਰਜੀਤ ਸਿੰਘ, ਭਾਈ ਸੁਖਵਿੰਦਰ ਸਿੰਘ ਖਾਲਸਾ ਦਾ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ, ਭਾਈ ਸੰਦੀਪ ਸਿੰਘ  ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਗੁਰਪ੍ਰੀਤ ਸਿੰਘ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ | ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ|

Leave a Reply

Your email address will not be published. Required fields are marked *