ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਰਧਾ ਪੂਰਵਕ ਮਨਾਇਆ ਬਾਬਾ ਜੁਝਾਰ ਸਿੰਘ ਜੀ ਦਾ ਜਨਮ ਦਿਹਾੜਾ


ਐਸ ਏ ਐਸ ਨਗਰ, 7 ਦਸੰਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੂਜੇ ਸਾਹਿਬਜ਼ਾਦੇ ਬਾਬਾ ਜੁਝਾਰ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ| ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ  ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ|
ਧਾਰਮਿਕ ਸਮਾਗਮ ਵਿੱਚ ਭਾਈ ਪ੍ਰਿਤਪਾਲ ਸਿੰਘ ਦੇ ਪੰਥਕ ਜੱਥੇ ਨੇ ਬਾਬਾ ਜੁਝਾਰ ਸਿੰਘ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਬਾਰੇ ਸੰਗਤਾਂ ਨੂੰ ਵਿੱਚ ਵਿਸਥਾਰ ਪੂਰਵਕ ਜਾਣੂ ਕਰਵਾਇਆ| ਭਾਈ ਮਹਿੰਦਰ ਸਿੰਘ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ  ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਵੱਲੋਂ ਛੋਟੀ ਉਮਰੇ ਜਬਰ ਅਤੇ ਜੁਲਮ ਖਿਲਾਫ ਮੁਗਲ ਹਕੂਮਤ ਨਾਲ ਚਮਕੌਰ ਸਾਹਿਬ ਦੀ ਜੰਗ ਵਿੱਚ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦੇਣ ਦੇ ਪ੍ਰਸੰਗ ਨੂੰ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂੰ ਕਰਾਇਆ| 
ਇਸ ਤੋਂ ਇਲਾਵਾ ਭਾਈ ਬਹਾਦਰ ਸਿੰਘ, ਭਾਈ ਓਂਕਾਰ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਕੁਲਤਾਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ,  ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਰਵਿੰਦਰ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ  ਹਜ਼ੂਰੀ ਜੱਥੇ  ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ , ਭਾਈ ਜਤਿੰਦਰ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ | 
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 19 ਦਸਬੰਰ ਨੂੰ ਹਿੰਦ ਦੀ ਚਾਦਰ ਨੌਵੇ ਗੁਰੂ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ| ਜਿਸ ਦੌਰਾਨ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ|  ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ| 

Leave a Reply

Your email address will not be published. Required fields are marked *