ਗੈਂਗਸਟਰ ਦਿਲਪ੍ਰੀਤ ਢਾਹਾਂ ਦਾ ਇਕ ਹੋਰ ਸਾਥੀ ਗ੍ਰਿਫਤਾਰ

ਐਸ ਏ ਐਸ ਨਗਰ, 13 ਜੁਲਾਈ (ਸ.ਬ.) ਬੀਤੇ ਦਿਨੀਂ ਚੰਡੀਗੜ੍ਹ ਦੇ ਸੈਕਟਰ-43 ਬੱਸ ਸਟੈਂਡ ਤੋਂ ਗ੍ਰਿਫਤਾਰ ਕੀਤੇ ਗਏ ਖਤਰਨਾਕ ਗੈਂਗਸਟਰ ਦਿਲਪ੍ਰੀਤ ਢਾਹਾਂ ਦੇ ਇਕ ਹੋਰ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਅਰੁਣ ਕੁਮਾਰ ਸੰਨੀ ਵਾਸੀ ਨੰਗਲ ਦੇ ਤੌਰ ਤੇ ਹੋਈ ਹੈ|ਪੁਲੀਸ ਵਲੋਂ ਗ੍ਰਿਫਤਾਰੀ ਤੋਂ ਬਾਅਦ ਸੰਨੀ ਦਾ ਸਿਵਲ ਹਸਪਤਾਲ ਫੇਜ਼-6 ਵਿੱਚ ਮੈਡੀਕਲ ਕਰਾਇਆ ਗਿਆ ਹੈ| ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿਲਪ੍ਰੀਤ ਨੂੰ ਪਨਾਹ ਦੇਣ ਵਾਲੀਆਂ ਉਸ ਦੀਆਂ ਦੋ ਗਰਲਫਰੈਂਡਾਂ ਰੁਪਿੰਦਰ ਕੌਰ ਤੇ ਹਰਪ੍ਰੀਤ ਕੌਰ ਨੂੰ ਵੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ|

Leave a Reply

Your email address will not be published. Required fields are marked *