ਗੈਰ-ਕਾਨੂੰਨੀ ਸ਼ਰਾਬ ਸਮੇਤ ਅੱਠ ਵਿਅਕਤੀ ਗ੍ਰਿਫ਼ਤਾਰ

ਦੇਵਰੀਆ, 9 ਜਨਵਰੀ (ਸ.ਬ.) ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਚੱਲ ਰਹੇ ਅਭਿਆਨ ਦੇ ਤਹਿਤ ਦੇਵਰੀਆ ਪੁਲੀਸ ਨੇ ਅਲੱਗ-ਅਲੱਗ ਖੇਤਰਾਂ ਤੋਂ 1060 ਲੀਟਰ ਗੈਰ-ਕਾਨੂੰਨੀ ਰੂਪ ਨਾਲ ਬਣਾਈ ਗਈ ਕੱਚੀ ਸ਼ਰਾਬ ਨਾਲ ਅੱਠ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ| ਪੁਲੀਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਐਸ. ਐਸ. ਪੀ. ਮੁਹੰਮਦ ਇਮਰਾਨ ਦੇ ਨਿਰਦੇਸ਼ ਤੇ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਰੂਪ ਨਾਲ ਸ਼ਰਾਬ ਬਣਾਉਣ ਅਤੇ ਵਿਕਰੀ ਤੇ ਰੋਕ ਲਗਾਉਣ ਲਈ ਪੁਲੀਸ ਨੇ ਵੱਖ-ਵੱਖ ਖੇਤਰਾਂ ਵਿੱਚ ਛਾਪੇ ਮਾਰੇ| ਇਨ੍ਹਾਂ ਛਾਪਿਆਂ ਵਿੱਚ 1060 ਲੀਟਰ ਗੈਰ-ਕਾਨੂੰਨੀ ਸ਼ਰਾਬ ਬਰਾਮਦ ਕੀਤੀ ਗਈ ਹੈ| ਉਨ੍ਹਾਂ ਨੇ ਦੱਸਿਆ ਕਿ ਅੱਠ ਲੋਕਾਂ ਆਬਕਾਰੀ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ|

Leave a Reply

Your email address will not be published. Required fields are marked *