ਗੋਗੋਈ ਹੋ ਸਕਦੇ ਹਨ ਅਗਲੇ ਚੀਫ ਜਸਟਿਸ, ਦੀਪਕ ਮਿਸ਼ਰਾ ਨੇ ਸਰਕਾਰ ਨੂੰ ਭੇਜੀ ਸਿਫਾਰਸ਼

ਨਵੀਂ ਦਿੱਲੀ, 4 ਸੰਤਬਰ (ਸ.ਬ.) ਸੁਪਰੀਮ ਕੋਰਟ ਦੇ ਅਗਲੇ ਮੁੱਖ ਜੱਜ ਲਈ ਜਸਟਿਸ ਰੰਜਨ ਗੋਗੋਈ ਦੇ ਨਾਂ ਦੀ ਸਿਫਾਰਸ਼ ਕੀਤੀ ਗਈ ਹੈ| ਉਨ੍ਹਾਂ ਦੇ ਨਾਂ ਦੀ ਸਿਫਾਰਸ਼ ਮੌਜੂਦਾ ਸੀ.ਜੇ.ਆਈ. ਦੀਪਕ ਮਿਸ਼ਰਾ ਕੀਤੀ ਹੈ| ਮੁੱਖ ਜੱਜ ਜਸਟਿਸ ਦੀਪਕ ਮਿਸ਼ਰਾ 2 ਅਕਤੂਬਰ ਨੂੰ ਰਿਟਾਇਰਡ ਹੋਣ ਜਾ ਰਹੇ ਹਨ ਤੇ ਇਸ ਤੋਂ ਪਹਿਲਾਂ ਉਹ ਕਾਨੂੰਨ ਮੰਤਰਾਲਾ ਦੇ ਪ੍ਰੋਟੋਕਾਲ ਦੇ ਤਹਿਤ ਉਤਰਾਧਿਕਾਰੀ ਦੇ ਨਾਂ ਦੀ ਸਿਫਾਰਸ਼ ਕਰਨ ਦਾ ਐਲਾਨ ਕਰਨਗੇ| ਮੁੱਖ ਜੱਜ ਦੇ ਤੌਰ ਉਤੇ ਜਸਟਿਸ ਰੰਜਨ ਗੋਗੋਈ 3 ਅਕਤੂਬਰ ਨੂੰ ਸਹੁੰ ਚੁੱਕਣਗੇ| ਪਰੰਪਰਾਵਾਂ ਮੁਤਾਬਕ ਸੁਪਰੀਮ ਕੋਰਟ ਦੇ ਦੂਜੇ ਸਭ ਤੋਂ ਸੀਨੀਅਰ ਜੱਜ ਨੂੰ ਮੁੱਖ ਜੱਜ ਬਣਾਇਆ ਜਾਂਦਾ ਹੈ|
2011 ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜੱਜ ਬਣਨ ਵਾਲੇ ਗੋਗੋਈ ਅਪ੍ਰੈਲ 2012 ਵਿੱਚ ਸੁਪਰੀਮ ਕੋਰਟ ਆਏ| ਉਨ੍ਹਾਂ ਦਾ ਕਾਰਜਕਾਲ ਨਵੰਬਰ 2019 ਤਕ ਦਾ ਹੋਵੇਗਾ| ਰੰਜਨ ਗੋਗੋਈ ਉਨ੍ਹਾਂ ਚਾਰ ਜੱਜਾਂ ਵਿੱਚ ਸ਼ਾਮਲ ਸਨ ਜਿਨ੍ਹਾਂ ਨੇ ਪਹਿਲੀ ਵਾਰ ਪ੍ਰੈਸ ਕਾਨਫਰੰਸ ਕਰਕੇ ਮੁੱਖ ਜੱਜ ਉਤੇ ਸਵਾਲ ਖੜ੍ਹੇ ਕੀਤੇ ਸਨ| ਪ੍ਰੈਸ ਕਾਨਫਰੰਸ ਕਰਨ ਵਾਲੇ ਹੋਰ ਜੱਜਾਂ ਵਿੱਚ ਜਸਟਿਸ ਚੇਲਮੇਸ਼ਵਰ, ਜਸਟਿਸ ਐਮ. ਲੋਕੁਰ ਤੇ ਜਸਟਿਸ ਕੁਰੀਅਨ ਜੋਸੇਫ ਸ਼ਾਮਲ ਸਨ|

Leave a Reply

Your email address will not be published. Required fields are marked *