ਗੋਬਿੰਦਗੜ੍ਹ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ

ਐਸ ਏ ਐਸ ਨਗਰ, 25 ਜੂਨ (ਸ.ਬ.) ਨੇੜਲੇ ਪਿੰਡ ਗੋਬਿੰਦਗੜ੍ਹ ਵਿਖੇ ਨਿਊ ਸਪੋਰਟਸ ਕਲੱਬ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿੱਚ 30 ਟੀਮਾਂ ਨੇ ਹਿੱਸਾ ਲਿਆ| ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਖੇਡਾਂ ਵਿੱਚ ਸਭ ਨੂੰ ਹਿੱਸਾ ਲੈਣਾ ਚਾਹੀਦਾ ਹੈ ਅਤੇ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ| ਇਸ ਮੌਕੇ ਯੂਥ ਅਕਾਲੀ ਆਗੂ ਰਵਿੰਦਰ ਸਿੰਘ ਸ਼ਾਮਪੁਰ, ਬਲਾਕ ਸੰਮਤੀ ਮੈਂਬਰ ਬਖਸ਼ੀਸ਼ ਸਿੰਘ, ਸਪੋਰਟਸ ਕਲੱਬ ਦੇ ਪ੍ਰਧਾਨ ਰਾਜਨ, ਪ੍ਰਦੀਪ, ਜਰਨੈਲ ਸਿੰਘ, ਸੁਰਿੰਦਰ ਸਿੰਘ ਬੈਦਵਾਨ ਚੇਅਰਮੈਨ ਟਰੱਕ ਯੂਨੀਅਨ ਚੁੰਨੀ, ਬਲਵਿੰਦਰ ਸਿੰਘ ਟੌਹੜਾ, ਨਾਜਰ ਸਿੰਘ ਟੀਵਾਣਾ ਵੀ ਮੌਜੂਦ ਸਨ|

Leave a Reply

Your email address will not be published. Required fields are marked *