ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਨੇ ਬੋਰਡ ਦੇ ਚੈਅਰਮੈਨ ਨਾਲ ਮੀਟਿੰਗ ਦੌਰਾਨ ਪ੍ਰੀਖਿਆ ਦੀਆਂ ਮੁਸ਼ਕਿਲਾਂ ਬਾਰੇ ਜਾਣੂੰ ਕਰਵਾਇਆ

ਐਸ ਏ ਐਸ ਨਗਰ, 9 ਮਾਰਚ (ਸ.ਬ.) ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦਾ ਵਫਦ ਸੂਬਾ ਪ੍ਰਧਾਨ ਹਾਕਮ ਸਿੰਘ ਅਤੇ ਸਰਪ੍ਰਸਤ ਸੁਖਦੇਵ ਸਿੰਘ ਰਾਣਾ ਦੀ ਅਗਵਾਈ ਹੇਠ ਪੰਜਾਬ ਸਕੂਲ਼ ਸਿਖਿਆ ਬੋਰਡ ਦੇ ਚੈਅਰਮੈਨ ਸ੍ਰੀ ਮਨੋਹਰ ਕਾਂਤ ਕਲੋਹੀਆ ਨੂੰ ਮਿਲਿਆ ਅਤੇ ਉਹਨਾਂ ਨੂੰ ਬਾਰਵੀਂਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਵਿੱਚ ਅਵਜਰਬਰ ਦੀਆਂ ਡਿਊਟੀਆਂ ਬਾਰੇ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਮਾਰਕਿੰਗ ਦੇ ਸਬੰਧੀ ਸਮੇਂ ਦੀ ਘਾਟ ਅਤੇ ਹੋਰ ਸਮਸਿਆਵਾਂ ਬਾਰੇ ਜਾਣਕਾਰੀ ਦਿੱਤੀ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਿਲ੍ਹਾ ਮੁਹਾਲੀ ਦੇ ਪ੍ਰਧਾਨ ਜਸਵੀਰ ਸਿੰਘ ਗੋਸਲ ਨੇ ਦੱਸਿਆ ਕਿ ਚੈਅਰਮੈਨ ਸ੍ਰੀ ਕਲੋਹੀਆ ਤੋਂ ਕੈਂਸਰ ਅਤੇ ਗਰਭਵਤੀ ਮਹਿਲਾਵਾਂ ਨੂੰ ਡਿਉਟੀ ਤੋਂ ਛੋਟ ਦੇਣ ਅਤੇ ਪੇਪਰਾਂ ਦੀ ਮਾਰਕਿੰਗ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਗਈ| ਉਹਨਾਂ ਦੱਸਿਆ ਕਿ ਚੇਅਰਮੈਨ ਨੇ ਇਹਨਾਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿਤਾ| ਇਸ ਮੌਕੇ ਹਰਗੋਬਿੰਦ ਸਿੰਘ ਪੀ.ਏ (ਚੈਅਰਮੈਨ), ਅੰਨੂ ਰੋਲੀ ,ਅਨੀਤਾ ਰਾਣੀ,ਹਰਮਿੰਦਰ ਕੌਰ, ਇੰਦੂ ਬਾਲਾ, ਦਵਿੰਦਰ ਕ੍ਰੌਰ, ਜਸਵਿੰਦਰ ਕੌਰ ਕੁਰਾਲੀ, ਦਲਜੀਤ ਸਿੰਘ, ਅਵਤਾਰ ਸਿੰਘ, ਸੁਖਦੇਵ ਲਾਲ ਬੱਬਰ, ਮੇਜਰ ਸਿੰਘ, ਜਗਜੀਤ ਸਿੰਘ ਅਤੇ ਨਰਿੰਦਰ ਸਿੰਘ ਹਾਜ਼ਰ ਸਨ|

Leave a Reply

Your email address will not be published. Required fields are marked *