ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵਲੋਂ ਲੜਕੀਆਂ ਦੀ ਸੁਰੱਖਿਆ ਬਾਰੇ ਚਿੰਤਾ ਦਾ ਪ੍ਰਗਟਾਵਾ

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਗੌਰਮਿੰਟ ਸਕੂਲ਼ ਲ਼ੈਕਚਰਾਰ ਯੂਨੀਅਨ ਪੰਜਾਬ ਦੀ ਸਟੇਟ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਹਾਕਮ ਸਿੰਘ ਅਤੇ ਸਰਪ੍ਰਸਤ ਸੁਖਦੇਵ ਸਿੰਘ ਰਾਣਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ 27 ਅ੍ਰਪੈਲ ਨੂੰ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਬਾਰੇ ਵਿਚਾਰ ਕੀਤੀ ਗਈ| ਮੀਟਿੰਗ ਵਿੱਚ ਜਥੇਬੰਦੀ ਦੇ ਆਗੂਆਂ ਨੇ ਸਮਾਜ ਵਿੱਚ ਵਾਪਰ ਰਹੀਆਂ ਲੜਕੀਆਂ ਨਾਲ ਬਲਾਤਕਾਰਾਂ ਦੀ ਘਟਨਾਵਾਂ ਬਾਰੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮਾਪਿਆਂ ਅਤੇ ਅਧਿਆਪਕ ਵਰਗ ਆਪਣੇ ਸਕੂਲ ਪੜ੍ਹਣ ਆਉਣ ਵੇਲੇ ਸੁਰੱਖਿਆ ਯਕੀਨੀ ਬਣਾਉਣ ਲਈ ਮਹਿਲਾ ਸੰਸਥਾਵਾਂ ਨੂੰ ਸਹਿਯੋਗ ਕਰਨ ਦੀ ਜਰੂਰਤ ਹੈ| ਆਗੂਆਂ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ ਪਹਿਲੀ ਤੋਂ ਖੇਡ ਪੀਰੀਅਡ ਸੁਰੂ ਕਰਨ ਨਾਲ ਬੱਚਿਆਂ ਵਿੱਚ ਖੇਡਾਂ ਪ੍ਰਤੀ ਰੁਚੀ, ਸਵੈ ਰੱਖਿਆ ਅਤੇ ਅਨੁਸ਼ਾਸਨ ਦੀ ਭਾਵਨਾ ਦੇ ਨਾਲ ਨਾਲ ਨਵੇਂ ਪੀ.ਟੀ.ਆਈ. ਅਧਿਆਪਕਾਂ ਨੂੰ ਨੌਕਰੀ ਦੇ ਮੌਕੇ ਮਿਲਣਗੇ| ਸੂਬਾ ਸਕੱਤਰ ਸੁਖਦੇਵ ਲਾਲ ਬੱਬਰ ਨੇ ਅਧਿਆਪਕਾਂ ਨੂੰ 15 ਦਿਨਾਂ ਦੀ ਵਿਦੇਸ਼ ਛੁੱਟੀ,ਬੱਚਾ ਸੰਭਾਲ ਛੁੱਟੀ ਅਤੇ ਇੱਕ ਮਹੀਨੇ ਦੀ ਛੁੱਟੀ ਦਾ ਅਧਿਕਾਰ ਡੀ.ਡੀ.T.ਅਤੇ ਜਿਲ੍ਹਾ ਸਿਖਿਆ ਅਫਸਰ ਨੂੰ ਦੇਣ ਦਾ ਸਿਖਿਆ ਸਕੱਤਰ ਦਾ ਧੰਨਵਾਦ ਕਰਦਿਆ ਕਿਹਾ ਕਿ ਇਸ ਨਾਲ ਭ੍ਰਿਸਟਾਚਾਰ ਅਤੇ ਪ੍ਰੇਸਾਨੀ ਘਟਣ ਨਾਲ ਅਧਿਆਪਕ ਆਪਣਾ ਸਮਾਂ ਵਿਦਿਆਰਥੀਆਂ ਨੂੰ ਪੜਾਉਣ ਵਿੱਚ ਲਗਾ ਸਕਣਗੇ|
ਮੀਟਿੰਗ ਵਿੱਚ ਮੰਗ ਕੀਤੀ ਗਈ ਕਿ ਸਰਕਾਰੀ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲੜਕੀਆਂ ਅਤੇ ਲੜਕਿਆਂ ਦੀ ਛੁੱਟੀ ਦਾ ਸਮਾਂ ਇੱਕ ਕੀਤਾ ਜਾਵੇ ਤਾਂ ਜੋ ਸਕੂਲਾਂ ਵਿੱਚ ਪੜ੍ਹਦੇ ਭੈਣ ਅਤੇ ਭਰਾ ਇਕੱਠੇ ਘਰਾਂ ਨੂੰ ਜਾ ਸਕਣ| ਇਸ ਮੌਕੇ ਜਸਵੀਰ ਸਿੰਘ ਗੋਸਲ, ਸੁਖਦੇਵ ਲਾਲ ਬੱਬਰ, ਸੁਰਿੰਦਰ ਭਰੂਰ, ਅਮਨ ਸਰਮਾ, ਬਲਰਾਜ ਸਿੰਘ ਬਾਜਵਾ, ਮਲਕੀਤ ਸਿੰਘ, ਜਗਤਾਰ ਸਿੰਘ ਮੋਗਾ, ਮੁਖਤਿਆਰ ਸਿੰਘ, ਚਰਨਦਾਸ, ਕੋਮਲ, ਮੇਜਰ ਸਿੰਘ, ਅਵਤਾਰ ਸਿੰਘ, ਗੁਰਚਰਨ ਸਿੰਘ ਚੱਕਲ, ਹਰਜੀਤ ਸਿੰਘ ਬਲ੍ਹਾੜੀ ਸੰਜੀਵ ਵਰਮਾ, ਕੋਮਲ, ਅਮਰੀਕ ਸਿੰਘ ਅਤੇ ਅਮਰਜੀਤ ਵਾਲੀਆ ਪਟਿਆਲਾ ਹਾਜ਼ਰ ਸਨ|

Leave a Reply

Your email address will not be published. Required fields are marked *