ਗ੍ਰਹਿ ਮੰਤਰੀ ਨੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਰਾਏਪੁਰ, 25 ਅਪ੍ਰੈਲ (ਸ.ਬ.) ਬੀਤੇ ਦਿਨ ਛੱਤੀਸਗੜ੍ਹ ਦੇ ਸੁਕਮਾ ਵਿੱਚ ਨਕਸਲੀ ਹਮਲੇ ਵਿੱਚ 25 ਸੀ.ਆਰ.ਪੀ.ਐਫ. ਜਵਾਨ ਸ਼ਹੀਦ ਹੋ ਗਏ ਸਨ| ਇਸ ਮੌਕੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸ਼ਹੀਦ ਜਵਾਨਾਂ ਦੀਆਂ ਮ੍ਰਿਤਕਾਂ ਦੇਹਾਂ ਤੇ ਫੁਲ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ| ਇਸ ਮੌਕੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਸਮੇਤ ਹੋਰ ਮੰਤਰੀ ਹਾਜ਼ਰ ਸਨ|

Leave a Reply

Your email address will not be published. Required fields are marked *