ਗੰਦੇਰਬਲ ਵਿੱਚ ਸੁਰੱਖਿਆ ਦਸਤਿਆਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ

ਸ਼੍ਰੀਨਗਰ, 24 ਜਨਵਰੀ (ਸ.ਬ.) ਮੱਧ ਕਸ਼ਮੀਰ ਦੇ ਗੰਦੇਰਬਲ ਜ਼ਿਲੇ ਵਿੱਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿੱਚ ਅੱਜ 2 ਅੱਤਵਾਦੀ ਮਾਰੇ ਗਏ | ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੂੰ ਇਥੋਂ 25 ਕਿਲੋਮੀਟਰ ਦੂਰ ਗੰਦੇਰਬਲ ਜ਼ਿਲੇ ਦੇ ਹਨੂਰਾ ਖੇਤਰ ਵਿੱਚ ਅੱਤਵਾਦੀਆਂ ਦੇ ਮੌਜੂਦ ਹੋਣ ਬਾਰੇ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ    ਖੇਤਰ ਵਿੱਚ ਇਕ ਅੱਤਵਾਦ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ| ਉਨ੍ਹਾਂ ਦੱਸਿਆ ਕਿ ਜਦੋਂ ਸੁਰੱਖਿਆ ਫੋਰਸ ਅੱਤਵਾਦੀਆਂ ਦੇ ਠਿਕਾਣਿਆਂ ਵੱਲ ਵਧ ਰਹੇ ਸੀ ਤਾਂ ਉਦੋਂ ਹੀ ਅੱਤਵਾਦੀਆਂ ਨੇ ਉਨ੍ਹਾਂ ਤੇ ਗੋਲੀ ਚਲਾ ਦਿੱਤੀ, ਜਿਸ ਦੇ ਜਵਾਬ ਵਿੱਚ ਸੁਰੱਖਿਆ ਦਸਤਿਆਂ ਨੇ ਵੀ ਗੋਲੀ ਚਲਾਈ| ਅਧਿਕਾਰੀ ਨੇ ਦੱਸਿਆ ਕਿ  ਮੁਕਾਬਲੇ ਵਿੱਚ ਦੋ ਅੱਤਵਾਦੀਆਂ ਦੇ ਮਾਰੇ ਜਾਣ ਦੀ ਖਬਰ ਹੈ|

Leave a Reply

Your email address will not be published. Required fields are marked *