ਗੰਦੇ ਪਾਣੀ ਦੀ ਸਪਲਾਈ ਕਾਰਨ ਲੋਕ ਪ੍ਰੇਸ਼ਾਨ

ਚੰਡੀਗੜ੍ਹ, 13 ਜੂਨ (ਸ.ਬ.) ਸੈਕਟਰ 38 ਵੈਸਟ ਦੇ ਵਸਨੀਕਾਂ ਨੂੰ ਪਿਛਲੇ 15-20 ਦਿਨਾਂ ਤੋਂ ਗੰਦੇ ਪਾਣੀ ਦੀ ਸਪਲਾਈ ਹੋ ਰਹੀ ਹੈ ਅਤੇ ਲੋਕ ਇਹ ਪਾਣੀ ਪੀਣ ਲਈ ਮਜਬੂਰ ਹਨ| ਇਸ ਸੰਬੰਧੀ ਸੈਕਟਰ 38 ਦੀ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਦਾ ਇੱਕ ਵਫਦ ਅੱਜ ਕਮਿਸ਼ਨਰ ਨਗਰ ਨਿਗਮ ਅਤੇ ਮੇਅਰ ਚੰਡੀਗੜ੍ਹ ਨੂੰ ਮਿਲਿਆ ਤੇ ਲਿਖਤੀ ਸ਼ਿਕਾਇਤ ਦਿੱਤੀ|
ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਪੰਕਜ ਗੁਪਤਾ ਨੇ ਦੱਸਿਆ ਕਿ ਪਾਣੀ ਵਿੱਚ ਮਿੱਟੀ ਅਤੇ ਤੈਰਦੇ ਹੋਏ ਕਣ ਦੇਖੇ ਜਾ ਸਕਦੇ ਹਨ ਪਰੰਤੂ ਵਾਰ ਵਾਰ ਸ਼ਿਕਾਇਤ ਕਰਨ ਦੇ ਬਾਵਜੂਦ ਨਗਰ ਨਿਗਮ ਇਸ ਪਾਸੇ ਬਿਲਕੁਲ ਧਿਆਨ ਨਹੀਂ ਦੇ ਰਿਹਾ ਜਿਸ ਕਾਰਨ ਇੱਥੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਹੈ| ਉਨ੍ਹਾਂ ਦੱਸਿਆ ਕਿ ਇਲਾਕੇ ਦੇ ਕੌਂਸਲਰ ਵਲੋਂ ਵੀ ਇਸ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ| ਉਹਨਾਂ ਕਿਹਾ ਕਿ ਜੇਕਰ ਨਿਗਮ ਵਲੋਂ ਜੇ ਇਸ ਬਾਰੇ ਛੇਤੀ ਹੀ ਲੋੜੀਂਦੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਸੈਕਟਰ ਦੇ ਵਸਨੀਕਾਂ ਨੂੰ ਨਾਲ ਲੈ ਕੇ ਨਗਰ ਨਿਗਮ ਦੇ ਦਫਤਰ ਦੇ ਬਾਹਰ ਪ੍ਰਦਰਸ਼ਨ ਕਰਨਗੇ ਅਤੇ ਨਿਗਮ ਦੇ ਖਿਲਾਫ ਧਰਨਾ ਦੇਣਗੇ|

Leave a Reply

Your email address will not be published. Required fields are marked *