ਘਾੜ ਇਲਾਕੇ ਦੀਆਂ ਟੁੱਟੀਆਂ ਲਿੰਕ ਸੜਕਾਂ ਦੀ ਹਾਲਤ ਵਿੱਚ ਸੁਧਾਰ ਕਰਵਾਇਆ ਜਾਵੇਗਾ : ਗਰਚਾ

ਮੁੱਲਾਂਪੁਰ ਗਰੀਬਦਾਸ, 9 ਅਕਤੂਬਰ (ਸ.ਬ.) ਵਿਧਾਨ ਸਭਾ ਹਲਕਾ ਖਰੜ ਦੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਯਤਨਸ਼ੀਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐਸ.ਡੀ. ਬੀਬੀ ਲਖਵਿੰਦਰ ਕੌਰ ਗਰਚਾ ਨੇ ਹਲਕੇ ਦੇ ਘਾੜ ਇਲਾਕੇ (ਮਾਜਰੀ ਬਲਾਕ) ਦੇ ਪਿੰਡਾਂ ਦੀਆਂ ਟੁੱਟੀਆਂ ਫੁੱਟੀਆਂ ਲਿੰਕ ਸੜਕਾਂ ਦੀ ਮਾੜੀ ਹਾਲਤ ਵਿੱਚ ਸੁਧਾਰ ਕਰਵਾਉਣ ਦਾ ਬੀੜਾ ਚੁੱਕਿਆ ਹੈ|
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਗਰਚਾ ਨੇ ਕਿਹਾ ਕਿ ਘਾੜ ਇਲਾਕੇ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਹਾਲਤ ਕਾਫ਼ੀ ਜ਼ਿਆਦਾ ਤਰਸਯੋਗ ਹੈ| ਪਿਛਲੀ ਬਰਸਾਤ ਦੇ ਮੌਸਮ ਵਿੱਚ ਪਿੰਡਾਂ ਦੇ ਲੋਕਾਂ ਨੇ ਇਨ੍ਹਾਂ ਸੜਕਾਂ ਕਾਰਨ ਕਾਫ਼ੀ ਪ੍ਰੇਸ਼ਾਨੀਆਂ ਝੱਲੀਆਂ| ਉਹਨਾਂ ਕਿਹਾ ਕਿ ਉਹ ਘਾੜ ਇਲਾਕੇ ਦੇ ਦੀਆਂ ਇਨ੍ਹਾਂ ਟੁੱਟੀਆਂ ਲਿੰਕ ਸੜਕਾਂ ਦੀ ਹਾਲਤ ਦਾ ਸੁਧਾਰ ਕਰਵਾ ਕੇ ਹੀ ਸਾਹ ਲੈਣਗੇ| ਇਸ ਕੰਮ ਦੇ ਲਈ ਉਹ ਛੋਟੇ ਤੋਂ ਛੋਟੇ ਅਧਿਕਾਰੀ ਤੋਂ ਲੈ ਕੇ ਸਬੰਧਿਤ ਵਿਭਾਗ ਦੇ ਮੰਤਰੀ ਤੱਕ ਵੀ ਪਹੁੰਚ ਕਰਨਗੇ| ਇਹਨਾਂ ਪਿੰਡਾਂ ਦੇ ਵਸਨੀਕਾਂ ਸਰਵਸ੍ਰੀ ਸੋਹਣ ਸਿੰਘ ਸਰਪੰਚ ਰਤਵਾੜਾ ਸਾਹਿਬ, ਅਮਨਦੀਪ ਸਿੰਘ, ਸੁਖਦੇਵ ਸਿੰਘ, ਹਰਪਾਲ ਸਿੰਘ, ਧਰਮਿੰਦਰ ਸਿੰਘ, ਜਸਵੀਰ ਸਿੰਘ ਪੈਂਤਪੁਰ, ਰਵਿੰਦਰ ਸਿੰਘ ਰਵੀ ਪੈਂਤਪੁਰ ਸਾਬਕਾ ਮੈਂਬਰ ਬਲਾਕ ਸੰਮਤੀ ਆਦਿ ਨੇ ਬੀਬੀ ਗਰਚਾ ਦੇ ਧਿਆਨ ਵਿਚ ਲਿਆਂਦਾ ਕਿ ਇਨ੍ਹਾਂ ਸੜਕਾਂ ਦੇ ਹੱਲ ਲਈ ਤੁਰੰਤ ਉਪਰਾਲੇ ਕੀਤੇ ਜਾਣ| ਬੀਬੀ ਗਰਚਾ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਖਰੜ ਇਨ੍ਹਾਂ ਲਿੰਕ ਸੜਕਾਂ ਦੀ ਹਾਲਤ ਵਿੱਚ ਸੁਧਾਰ ਲਿਆਉਣ ਲਈ ਵੱਡੇ ਪੱਧਰ ਤੇ ਯਤਨ ਕੀਤੇ ਜਾਣਗੇ ਅਤੇ ਲੋਕਾਂ ਨੂੰ ਰਾਹਤ ਦਿਵਾਈ ਜਾਵੇ|

Leave a Reply

Your email address will not be published. Required fields are marked *