ਘੁਸਪੈਠ ਕਰ ਰਹੇ ਤਿੰਨ ਅੱਤਵਾਦੀ ਢੇਰ

ਸ੍ਰੀਨਗਰ, 6 ਜੂਨ (ਸ.ਬ.) ਸ਼੍ਰੀਨਗਰ ਫੌਜ ਨੇ ਜੰਮੂ-ਕਸ਼ਮੀਰ ਦੇ ਮਾਛਿਲ ਸੈਕਟਰ ਵਿੱਚ ਕੰਟਰੋਲ ਰੇਖਾ ਤੇ ਤਿੰਨ ਅੱਤਵਾਦੀਆਂ ਨੂੰ ਢੇਰ ਕਰਨ ਦੇ ਨਾਲ ਹੀ ਘੁਸਪੈਠ ਦੀ ਕੋਸ਼ਿਸ਼ ਨੂੰ ਵੀ ਨਾਕਾਮ ਕੀਤਾ ਹੈ| ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੈਨਿਕਾਂ ਨੇ ਕੁਪਵਾੜਾ ਜ਼ਿਲੇ ਦੇ ਮਾਛਿਲ ਸੈਕਟਰ ਵਿੱਚ ਕੰਟਰੋਲ ਰੇਖਾ ਤੇ ਸ਼ੱਕੀ ਗਤੀਵਿਧੀਆਂ ਦੇਖਣ ਤੋਂ ਬਾਅਦ ਘੁਸਪੈਠੀਆਂ ਨੂੰ ਲਲਕਾਰਿਆਂ| ਉਨ੍ਹਾਂ ਨੇ ਦੱਸਿਆ ਕਿ ਅਸੀਂ ਮੁਕਾਬਲੇ ਵਿੱਚ 3 ਅੱਤਵਾਦੀਆਂ ਨੂੰ ਢੇਰ ਕੀਤਾ ਹੈ ਅਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ |

Leave a Reply

Your email address will not be published. Required fields are marked *