ਘੱਟ ਗਿਣਤੀਆਂ ਦੇ ਮਸਲੇ ਹੱਲ ਕਰਵਾਉਣ ਲਈ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ

ਐਸ. ਏ. ਐਸ. ਨਗਰ, 16 ਨਵੰਬਰ (ਸ.ਬ.) ਕਾਂਗਰਸ ਘੱਟ ਗਿਣਤੀਆਂ ਸੈਲ ਜਿਲ੍ਹਾ ਮੁਹਾਲੀ ਦੇ ਚੇਅਰਮੈਨ ਡਾ. ਅਨਵਰ ਹੁਸੈਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਘੱਟ ਗਿਣਤੀਆਂ ਦੇ ਮਸਲੇ ਉਠਾਏ| ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਨਵਰ ਹੁਸੈਨ ਨੇ ਕਿਹਾ ਕਿ ਉਹਨਾਂ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਘੱਟ ਗਿਣਤੀਆਂ ਦੇ ਨੁਮਾਇੰਦਿਆਂ ਨੂੰ ਸਰਕਾਰੀ ਕਮੇਟੀਆਂ ਵਿੱਚ ਨੁਮਾਇੰਦਿਆਂ ਨੂੰ ਦਿੱਤੀ ਜਾਵੇ| ਉਹਨਾਂ ਕਿਹਾ ਕਿ ਹੁਣ ਤੱਕ ਕਿਸੇ ਵੀ ਮੁਸਲਮਾਨ ਨੂੰ ਕਿਸੇ ਵੀ ਕਮੇਟੀ ਦਾ ਅਹੁਦੇਦਾਰ ਨਾਮਜਦ ਨਹੀਂ ਕੀਤਾ ਗਿਆ| ਉਹਨਾਂ ਸਰਕਾਰ ਨੌਕਰੀਆਂ ਵਿੱਚ ਮੁਸਲਮਾਨਾਂ ਲਈ ਰਾਖਵੇਂਕਰਨ ਦੀ ਮੰਗ ਵੀ ਕੀਤੀ| ਇਸ ਤੋਂ ਬਿਨਾਂ ਉਹਨਾਂ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਪ੍ਰਸ਼ਾਸ਼ਨ ਅਧਿਕਾਰੀ ਉਹਨਾਂ ਦੇ ਕੰਮਾਂ ਵੱਲ ਧਿਆਨ ਨਹੀਂ ਕਰਦੇ| ਪਿਛਲੀ ਸਰਕਾਰ ਸਮੇਂ ਇਹ ਅਧਿਕਾਰੀ ਜਥੇਦਾਰ ਦੇ ਘਰ ਜਾ ਕੇ ਉਹਨਾਂ ਦੇ ਕੰਮ ਕਰਦੇ ਸਨ ਪਰ ਸਾਡੇ ਕੰਮ ਵਿੱਚ ਲਾਇਨ ਵਿੱਚ ਲੱਗਣ ਤੇ ਵੀ ਨਹੀਂ ਕਰਦੇ ਅਤੇ ਕਾਂਗਰਸੀ ਵਰਕਰਾਂ ਦਾ ਕੋਈ ਪੁੱਛ ਪ੍ਰਤੀਤ ਨਹੀਂ ਕਰਦੇ| ਡਾ. ਅਨਵਰ ਹੁਸੈਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਉਹਨਾਂ ਦੀਆਂ ਮੰਗਾਂ ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਹੈ ਜੇਕਰ ਕਿਸੇ ਅਧਿਕਾਰੀ ਦੇ ਖਿਲਾਫ ਉਹਨਾਂ ਨੂੰ ਸ਼ਿਕਾਇਤ ਹੋਵੇ ਤਾਂ ਉਹ ਜਿਲ੍ਹੇ ਦੇ ਡੀ. ਸੀ. ਨੂੰ ਮਿਲਣ ਅਤੇ ਜੇਕਰ ਡੀ. ਸੀ. ਵੀ ਉਹਨਾਂ ਦੀ ਗੱਲ ਨਾ ਸੁਨਣ ਤਾਂ ਉਹ ਜਿਲ੍ਹੇ ਨਾਲ ਸਬੰਧਤ ਓ ਐਸ ਡੀ. ਦੇ ਧਿਆਨ ਵਿੱਚ ਲੈ ਕੇ ਆਉਣ ਅਤੇ ਉਹਨਾਂ ਦੇ ਮਸਲੇ ਪਹਿਲ ਦੇ ਅਧਾਰ ਤੇ ਹੱਲ ਕੀਤੇ ਜਾਣਗੇ|

Leave a Reply

Your email address will not be published. Required fields are marked *