ਚਾਰਾ ਘੁਟਾਲਾ : ਲਾਲੂ ਯਾਦਵ ਨੂੰ ਸੱਤ ਸਾਲ ਦੀ ਸਜ਼ਾ, 30 ਲੱਖ ਰੁਪਏ ਜੁਰਮਾਨਾ

ਰਾਂਚੀ, 24 ਮਾਰਚ (ਸ.ਬ.) ਬਹੁਚਰਚਿਤ ਚਾਰਾ ਘੁਟਾਲਾ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੀ ਵਿਸ਼ੇਸ਼ ਅਦਾਲਤ ਨੇ ਸੁਣਵਾਈ ਪੂਰੀ ਕਰ ਲਈ ਹੈ| ਅੱਜ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਲਾਲੂ ਪ੍ਰਸਾਦ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਹੈ| ਇਸ ਦੇ ਨਾਲ ਹੀ 30 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ| ਦੁਮਕਾ ਕੋਸ਼ਾਗਾਰ ਤੋਂ 3.13 ਕਰੋੜ ਰੁਪਏ ਦੀ ਗੈਰ ਨਿਕਾਸੀ ਨਾਲ ਜੁੜੇ ਮਾਮਲੇ ਵਿੱਚ ਲਾਲੂ ਨੂੰ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ|
ਇਸ ਮਾਮਲੇ ਵਿੱਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਨੂੰ ਬਰੀ ਕਰ ਦਿੱਤਾ ਗਿਆ ਸੀ| ਲਾਲੂ ਦੇ ਵਕੀਲ ਅਨੰਤ ਕੁਮਾਰ ਦਾ ਕਹਿਣਾ ਹੈ ਕਿ ਇਸ ਫੈਸਲੇ ਦੇ ਖਿਲਾਫ ਹਾਈ ਕੋਰਟ ਵਿੱਚ ਅਪੀਲ ਕੀਤੀ ਜਾਵੇਗੀ| ਉਨ੍ਹਾਂ ਨੇ ਦੱਸਿਆ ਕਿ ਅਜੇ ਤੱਕ ਲਾਲੂ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਨਾਲ ਗੱਲ ਨਹੀਂ ਹੋ ਸਕੀ ਹੈ|
ਜ਼ਿਕਰਯੋਗ ਹੈ ਕਿ ਚਾਰਾ ਘੁਟਾਲੇ ਦੇ ਤੀਜੇ ਮਾਮਲੇ ਵਿੱਚ ਵੀ ਲਾਲੂ ਪ੍ਰਸਾਦ ਯਾਦਵ ਅਤੇ ਜਗਨਨਾਥ ਮਿਸ਼ਰਾ ਨੂੰ ਚਾਰਾ ਘੁਟਾਲੇ ਨਾਲ ਜੁੜੇ ਚਾਈਬਾਸਾ ਕੋਸ਼ਾਗਾਰ ਘੁਟਾਲੇ ਮਾਮਲੇ ਵਿੱਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਦੋਸ਼ੀ ਕਰਾਰ ਦਿੰਦੇ ਹੋਏ ਪੰਜ-ਪੰਜ ਸਾਲ ਦੀ ਜੇਲ ਦੀ ਸਜ਼ਾ ਸੁਣਾਈ ਸੀ| ਕੋਰਟ ਨੇ ਲਾਲੂ ਯਾਦਵ ਤੇ 10 ਲੱਖ ਅਤੇ ਜਗਨਨਾਥ ਮਿਸ਼ਰਾ ਤੇ ਪੰਜ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ|

Leave a Reply

Your email address will not be published. Required fields are marked *