ਚਾਰ ਕਿਲੋ ਭੁੱਕੀ ਸਮੇਤ 2 ਵਿਅਕਤੀ ਕਾਬੂ

ਐਸ ਏ ਐਸ ਨਗਰ, 9 ਅਗਸਤ (ਸ.ਬ.) ਸੋਹਾਣਾ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਤੋਂ ਚਾਰ ਕਿਲੋ ਭੁੱਕੀ ਬਰਾਮਦ ਕੀਤੀ ਹੈ|
ਪ੍ਰਾਪਤ ਜਾਣਕਾਰੀ ਅਨੁਸਾਰ ਏ ਐਸ ਆਈ ਨਾਇਬ ਸਿੰਘ ਸਮੇਤ ਪੁਲੀਸ ਪਾਰਟੀ ਨੇ ਲਾਂਡਰਾ ਬਨੂੰੜ ਸੜਕ ਤੋਂ ਗਰੀਬ ਦਾਸ ਅਤੇ ਗੌਰਵ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਝੋਲੇ ਅਤੇ ਪਿਠੂ ਬੈਗ ਤੋਂ 2-2ਕਿਲੋ ਯਾਨੀ ਕੁਲ ਚਾਰ ਕਿਲੋ ਭੁਕੀ ਬਰਾਮਦ ਕੀਤੀ ਹੈ| ਪੁਲੀਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ|

Leave a Reply

Your email address will not be published. Required fields are marked *